bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Jeremiah 25
Jeremiah 25
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 24
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 26 →
1
ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਬਾਰੇ ਆਇਆ। ਉਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਵਿੱਚ ਸੀ, ਜਿਹੜਾ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਪਹਿਲਾ ਸਾਲ ਸੀ
2
ਜਿਹ ਦੀ ਯਿਰਮਿਯਾਹ ਨਬੀ ਨੇ ਯਹੂਦਾਹ ਦੀ ਸਾਰੀ ਪਰਜਾ ਕੋਲ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਕੋਲ ਗੱਲ ਕੀਤੀ ਕਿ
3
ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਸ਼ਾਸਨ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆ
4
ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ
5
ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ
6
ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਓ, ਨਾ ਉਹਨਾਂ ਦੀ ਪੂਜਾ ਕਰੋ, ਨਾ ਉਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜਾਓ, ਤਾਂ ਮੈਂ ਤੁਹਾਨੂੰ ਹਰਜ਼ਾਨਾ ਪਾਵਾਂਗਾ
7
ਪਰ ਤੁਸੀਂ ਮੇਰੀ ਨਾ ਸੁਣੀ, ਯਹੋਵਾਹ ਦਾ ਵਾਕ ਹੈ, ਤਾਂ ਜੋ ਆਪਣੇ ਹੱਥਾਂ ਦੇ ਕੰਮ ਨਾਲ ਆਪਣੇ ਹਰਜੇ ਲਈ ਮੈਨੂੰ ਗੁੱਸਾ ਚੜਾਓ।
8
ਸੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਇਸ ਲਈ ਕਿ ਤੁਸੀਂ ਮੇਰੀਆਂ ਗੱਲਾਂ ਨਹੀਂ ਸੁਣੀਆਂ
9
ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਸਦਵਾ ਭੇਜਾਂਗਾ। ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
10
ਨਾਲੇ ਮੈਂ ਉਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼, ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ
11
ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ
12
ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ
13
ਅਤੇ ਮੈਂ ਉਸ ਦੇਸ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਹਨਾਂ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਉਹ ਸਾਰੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ
14
ਕਿਉਂ ਜੋ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਉਹਨਾਂ ਨੂੰ ਗੁਲਾਮ ਬਣਾਉਣਗੇ ਅਤੇ ਮੈਂ ਉਹਨਾਂ ਦੀ ਕਰਨੀ ਦਾ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦਾ ਬਦਲਾ ਲਵਾਂਗਾ।
15
ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
16
ਉਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਉਹਨਾਂ ਵਿੱਚ ਭੇਜਾਂਗਾ ਉਹ ਡਿੱਗਦੇ ਫਿਰਨਗੇ ਅਤੇ ਤੜਫ਼ਣਗੇ।
17
ਤਦ ਮੈਂ ਯਹੋਵਾਹ ਦੇ ਹੱਥੋਂ ਉਹ ਕਟੋਰਾ ਲਿਆ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਯਹੋਵਾਹ ਨੇ ਭੇਜਿਆ ਸੀ ਪਿਲਾ ਦਿੱਤਾ
18
ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਰਾਜਿਆਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਉਹਨਾਂ ਨੂੰ ਇੱਕ ਵਿਰਾਨਾ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ
19
ਨਾਲੇ ਮਿਸਰ ਦੇ ਰਾਜੇ ਫ਼ਿਰਊਨ ਨੂੰ, ਉਸ ਦੇ ਟਹਿਲੂਆਂ ਨੂੰ, ਉਸ ਦੇ ਸਰਦਾਰਾਂ ਨੂੰ ਅਤੇ ਉਸ ਦੀ ਸਾਰੀ ਰਈਯਤ ਨੂੰ,
20
ਉਹਨਾਂ ਸਾਰਿਆਂ ਰਲਿਆਂ-ਮਿਲਿਆਂ ਲੋਕਾਂ ਨੂੰ, ਊਜ਼ ਦੇਸ ਦੇ ਸਾਰੇ ਰਾਜਿਆਂ ਨੂੰ, ਫ਼ਲਿਸਤੀਨ ਦੇਸ ਦੇ ਸਾਰੇ ਰਾਜਿਆਂ ਨੂੰ, ਅਸ਼ਕਲੋਨ ਨੂੰ, ਅੱਜ਼ਾਹ ਨੂੰ, ਅਕਰੋਨ ਨੂੰ ਅਤੇ ਅਸ਼ਦੋਦ ਦੇ ਬਕੀਏ ਨੂੰ,
21
ਅਦੋਮ ਨੂੰ, ਮੋਆਬ ਨੂੰ ਅਤੇ ਅੰਮੋਨੀਆਂ ਨੂੰ,
22
ਸੂਰ ਦੇ ਸਾਰੇ ਰਾਜਿਆਂ ਨੂੰ, ਸੀਦੋਨ ਦੇ ਸਾਰੇ ਰਾਜਿਆਂ ਨੂੰ ਅਤੇ ਉਸ ਟਾਪੂ ਦੇ ਰਾਜਿਆਂ ਨੂੰ ਜਿਹੜਾ ਸਮੁੰਦਰੋਂ ਪਾਰ ਹੈ,
23
ਦਦਾਨ ਨੂੰ, ਤੇਮਾ ਨੂੰ, ਬੂਜ਼ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਗਲਮੁੱਛੇ ਕਤਰਾਉਂਦੇ ਹਨ
24
ਅਰਬ ਦੇ ਸਾਰੇ ਰਾਜਿਆਂ ਨੂੰ ਅਤੇ ਰਲੇ ਮਿਲੇ ਲੋਕਾਂ ਦੇ ਸਾਰੇ ਰਾਜਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਹਨ,
25
ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ,
26
ਉੱਤਰ ਦੇ ਸਾਰੇ ਰਾਜਿਆਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਉਹਨਾਂ ਦੇ ਪਿੱਛੇ ਸ਼ੇਸ਼ਕ ਦਾ ਰਾਜਾ ਪੀਵੇਗਾ।
27
ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।
28
ਤਾਂ ਇਸ ਤਰ੍ਹਾਂ ਕਿ ਜੇ ਉਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਜ਼ਰੂਰ ਪੀਓਗੇ!
29
ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨ੍ਹਾਂ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨ੍ਹਾਂ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
30
ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
31
ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।
32
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੂਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!
33
ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ।
34
ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ।
35
ਆਜੜੀਆਂ ਲਈ ਨੱਸਣ ਦਾ ਮੌਕਾ ਜਾਂਦਾ ਰਿਹਾ, ਅਤੇ ਇੱਜੜ ਦੇ ਸਰਦਾਰਾਂ ਲਈ ਕੋਈ ਬਚਾਓ ਨਾ ਹੋਵੋਗੇ।
36
ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਸਰਦਾਰਾਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਉਹਨਾਂ ਦੀਆਂ ਚਾਰਗਾਹਾਂ ਨੂੰ ਉਜਾੜ ਦਿੱਤਾ ਹੈ।
37
ਸ਼ਾਂਤੀ ਦੀਆਂ ਚਾਰਗਾਹਾਂ ਉੱਜੜ ਗਈਆਂ ਹਨ, ਯਹੋਵਾਹ ਦੇ ਡਾਢੇ ਕ੍ਰੋਧ ਦੇ ਕਾਰਨ।
38
ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।
← Chapter 24
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 26 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52