bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Jeremiah 34
Jeremiah 34
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 33
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 35 →
1
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ
2
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜਾ ਅਤੇ ਤੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖ ਅਤੇ ਉਹ ਨੂੰ ਦੱਸ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ
3
ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ
4
ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ
5
ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪੁਰਖਿਆਂ ਲਈ ਜਿਹੜੇ ਤੈਥੋਂ ਪਹਿਲਾਂ ਰਾਜਾ ਹਨ ਉਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਏ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।
6
ਤਦ ਯਿਰਮਿਯਾਹ ਨਬੀ ਨੇ ਇਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖੀਆਂ
7
ਜਦ ਬਾਬਲ ਦੇ ਰਾਜਾ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ, ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਇਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।
8
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ
9
ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸੀ ਨੂੰ ਜੋ ਇਬਰਾਨੀ ਜਾਂ ਇਬਰਾਨਣ ਹੋਵੇ ਆਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ
10
ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਇਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਦਾਸ ਨੂੰ ਅਜ਼ਾਦ ਕਰਕੇ ਛੱਡ ਦੇਵੇ ਅਤੇ ਅੱਗੇ ਨੂੰ ਉਹਨਾਂ ਨੂੰ ਗ਼ੁਲਾਮ ਨਾ ਰੱਖੇ। ਸੋ ਉਹਨਾਂ ਨੇ ਇਹ ਮੰਨ ਲਿਆ ਅਤੇ ਉਹਨਾਂ ਨੂੰ ਛੱਡ ਦਿੱਤਾ
11
ਪਰ ਇਸ ਦੇ ਪਿੱਛੋਂ ਉਹ ਫਿਰ ਗਏ ਅਤੇ ਦਾਸਾਂ ਅਤੇ ਦਾਸੀਆਂ ਨੂੰ ਫੇਰ ਲੈ ਆਏ ਜਿਹਨਾਂ ਨੂੰ ਅਜ਼ਾਦ ਕਰਕੇ ਛੱਡਿਆ ਸੀ ਅਤੇ ਉਹਨਾਂ ਨੂੰ ਫਿਰ ਦਾਸ ਅਤੇ ਦਾਸੀਆਂ ਜਬਰਨ ਬਣਾਇਆ।
12
ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਬਚਨ ਯਹੋਵਾਹ ਵੱਲੋਂ ਆਇਆ ਕਿ
13
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਮੈਂ ਤੁਹਾਡੇ ਪੁਰਖਿਆਂ ਨਾਲ ਉਸ ਦਿਨ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ
14
ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪੁਰਖਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ
15
ਹੁਣ ਤੁਸੀਂ ਫਿਰੇ ਸੀ ਅਤੇ ਉਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸੀਂ ਇਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ
16
ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੋਲੀਆਂ ਰਹਿਣ।
17
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
18
ਮੈਂ ਉਹਨਾਂ ਮਨੁੱਖਾਂ ਨੂੰ ਜਿਹਨਾਂ ਮੇਰੇ ਨਾਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਉਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਗੂੰ ਕਰਾਂਗਾ ਜਿਹ ਨੂੰ ਉਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ
19
ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ ਨੂੰ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ
20
ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!
21
ਅਤੇ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ, ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ
22
ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ। ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।
← Chapter 33
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 35 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52