bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Job 20
Job 20
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 21 →
1
ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
2
“ਮੇਰੀਆਂ ਬੇਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ ਮਜ਼ਬੂਰ ਕਰਦੀਆਂ ਹਨ।
3
ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ।
4
“ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,
5
ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?
6
ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,
7
ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
8
ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ।
9
ਜਿਹੜੀ ਅੱਖ ਨੇ ਉਸ ਨੂੰ ਵੇਖਿਆ ਉਹ ਫੇਰ ਨਹੀਂ ਵੇਖੇਗੀ, ਅਤੇ ਉਸ ਦੇ ਥਾਂ ਤੇ ਉਸ ਦਾ ਕੁਝ ਪਤਾ ਨਾ ਰਹੇਗਾ,
10
ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਬੱਚੇ ਉਹ ਦਾ ਮਾਲ-ਧਨ ਮੋੜਨਗੇ।
11
ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ।
12
“ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲੱਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,
13
ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਕੇ ਰੱਖੇ,
14
ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ।
15
ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ।
16
ਉਹ ਨਾਗਾਂ ਦਾ ਵਿਸ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ!
17
ਉਹ ਨਦੀਆਂ ਨੂੰ ਨਾ ਵੇਖੇਗਾ ਅਰਥਾਤ ਸ਼ਹਿਦ ਅਤੇ ਦਹੀਂ ਦੀਆਂ ਵਗਦੀਆਂ ਨਦੀਆਂ ਨੂੰ।
18
ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ ਪਰ ਆਪ ਉਸ ਨੂੰ ਨਹੀਂ ਨਿਗਲੇਗਾ, ਉਹ ਆਪਣੇ ਲੈਣ-ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,
19
ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ।
20
“ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ, ਇਸ ਲਈ ਉਹ ਆਪਣੀਆਂ ਮਨ ਭਾਉਣੀਆਂ ਚੀਜ਼ਾਂ ਨਾ ਬਚਾ ਸਕੇਗਾ।
21
ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ, ਇਸ ਕਾਰਨ ਉਹ ਦੀ ਖੁਸ਼ਹਾਲੀ ਬਣੀ ਨਾ ਰਹੇਗੀ।
22
ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ, ਤਦ ਹਰੇਕ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਵੇਗਾ।
23
ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ।
24
ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ ਅਤੇ ਪਿੱਤਲ ਦਾ ਧਣੁੱਖ ਉਹ ਨੂੰ ਵਿੰਨ੍ਹ ਸੁੱਟੇਗਾ,
25
ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਭੈਅ ਉਸ ਦੇ ਉੱਤੇ ਆ ਪਵੇਗਾ।
26
ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ!
27
ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ।
28
ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ, ਪਰਮੇਸ਼ੁਰ ਦੇ ਕ੍ਰੋਧ ਦੇ ਦਿਨ ਵਿੱਚ ਉਹ ਵਗ ਜਾਵੇਗਾ,
29
ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!”
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 21 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42