bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
John 12
John 12
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 13 →
1
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l
2
ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
3
ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
4
ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
5
“ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
6
ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।
7
ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
8
ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”
9
ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।
10
ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।
11
ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
12
ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
13
ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
14
ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
15
“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
16
ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
17
ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
18
ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।
19
ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”
20
ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
21
ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
22
ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
23
ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
24
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।
25
ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
26
ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
27
ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
28
ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
29
ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
30
ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ।
31
ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।
32
ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”
33
ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
34
ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
35
ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
36
ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
37
ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
38
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
39
ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
40
“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”
41
ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
42
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
43
ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
44
ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
45
ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
46
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
47
ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।
48
ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।
49
ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
50
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 13 →
All chapters:
1
2
3
4
5
6
7
8
9
10
11
12
13
14
15
16
17
18
19
20
21