bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
John 15
John 15
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 16 →
1
ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
2
ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।
3
ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
4
ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
5
“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
6
ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
7
“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
8
ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
9
“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”
10
ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
11
“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
12
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
13
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
14
ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
15
ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
17
ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
18
ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
19
ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
20
ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।
21
ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
22
ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।
23
ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
24
ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।
25
ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”
26
ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।
27
ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21