bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Joshua 6
Joshua 6
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 7 →
1
ਯਰੀਹੋ ਦੇ ਸਾਰੇ ਫਾਟਕ ਇਸਰਾਏਲੀਆਂ ਦੇ ਕਾਰਨ ਵੱਡੀ ਸਖ਼ਤੀ ਦੇ ਨਾਲ ਬੰਦ ਕੀਤੇ ਹੋਏ ਸੀ, ਨਾ ਕੋਈ ਅੰਦਰ ਆ ਸਕਦਾ ਸੀ, ਨਾ ਕੋਈ ਬਾਹਰ ਜਾ ਸਕਦਾ ਸੀ।
2
ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਵੇਖ ਮੈਂ ਯਰੀਹੋ, ਉਸ ਦੇ ਰਾਜੇ ਅਤੇ ਉਸ ਦੇ ਸੂਰਬੀਰਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।
3
ਇਸ ਲਈ ਤੁਸੀਂ ਸਾਰੇ ਯੋਧੇ ਸ਼ਹਿਰ ਨੂੰ ਘੇਰ ਲਓ ਅਤੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਚੱਕਰ ਲਗਾਓ ਅਤੇ ਛੇਆਂ ਦਿਨਾਂ ਤੱਕ ਤੁਸੀਂ ਅਜਿਹਾ ਹੀ ਕਰਨਾ।
4
ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਗਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਉਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ।
5
ਜਦ ਉਹ ਦੇਰ ਤੱਕ ਮੇਢੇ ਦੇ ਸਿੰਗਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਸ਼ਹਿਰਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ।
6
ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਆਖਿਆ, ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਜਾਜਕ ਸੱਤ ਤੁਰ੍ਹੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ।
7
ਫਿਰ ਉਸ ਨੇ ਉਹਨਾਂ ਲੋਕਾਂ ਨੂੰ ਆਖਿਆ, ਲੰਘੋ ਅਤੇ ਸ਼ਹਿਰ ਨੂੰ ਘੇਰ ਲਓ ਅਤੇ ਸ਼ਸਤਰ ਧਾਰੀ ਯਹੋਵਾਹ ਦੇ ਸੰਦੂਕ ਦੇ ਅੱਗੇ ਲੰਘਣ।
8
ਜਦ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਤਾਂ ਸੱਤ ਜਾਜਕ ਸੱਤ ਤੁਰ੍ਹੀਆਂ ਲੈ ਕੇ ਯਹੋਵਾਹ ਦੇ ਅੱਗੋਂ ਦੀ ਲੰਘੇ ਅਤੇ ਉਹਨਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਵਾਹ ਦੇ ਨੇਮ ਦਾ ਸੰਦੂਕ ਉਹਨਾਂ ਦੇ ਮਗਰ ਆਉਂਦਾ ਸੀ।
9
ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ-ਮਗਰ ਤੁਰੇ ਆਉਂਦੇ ਸਨ ਜਦ ਉਹ ਜਾਂਦੇ-ਜਾਂਦੇ ਤੁਰ੍ਹੀਆਂ ਵਜਾਉਂਦੇ ਸਨ।
10
ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਜੈਕਾਰਾ ਨਾ ਗਜਾਉਣਾ ਅਤੇ ਨਾ ਹੀ ਤੁਹਾਡੀ ਅਵਾਜ਼ ਸੁਣਾਈ ਦੇਵੇ ਅਤੇ ਤੁਹਾਡੇ ਮੂੰਹੋਂ ਕੋਈ ਗੱਲ ਨਾ ਨਿੱਕਲੇ ਜਿਸ ਦਿਨ ਤੱਕ ਮੈਂ ਤੁਹਾਨੂੰ ਜੈਕਾਰਾ ਗਜਾਉਣ ਨੂੰ ਨਾ ਆਖਾਂ, ਤਦ ਤੁਸੀਂ ਜੈਕਾਰਾ ਗਜਾਇਓ।
11
ਉਸ ਤੋਂ ਬਾਅਦ ਯਹੋਵਾਹ ਦਾ ਸੰਦੂਕ ਸ਼ਹਿਰ ਦੇ ਦੁਆਲੇ ਇੱਕ ਵਾਰੀ ਘੁੰਮ ਆਇਆ ਤਾਂ ਉਹ ਡੇਰੇ ਵਿੱਚ ਮੁੜ ਆਏ ਅਤੇ ਡੇਰੇ ਵਿੱਚ ਰਾਤ ਰਹੇ।
12
ਯਹੋਸ਼ੁਆ ਤੜਕੇ ਉੱਠਿਆ ਅਤੇ ਜਾਜਕਾਂ ਨੇ ਯਹੋਵਾਹ ਦਾ ਸੰਦੂਕ ਚੁੱਕ ਲਿਆ।
13
ਸੱਤ ਜਾਜਕ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਹਨਾਂ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ-ਮਗਰ ਤੁਰੇ ਜਾਂਦੇ ਸਨ ਅਤੇ ਉਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ।
14
ਉਹ ਦੂਜੇ ਦਿਨ ਫਿਰ ਇੱਕ ਵਾਰੀ ਸ਼ਹਿਰ ਦੇ ਦੁਆਲੇ ਫਿਰੇ ਅਤੇ ਡੇਰੇ ਵਿੱਚ ਮੁੜ ਆਏ। ਉਹਨਾਂ ਨੇ ਇਸ ਤਰ੍ਹਾਂ ਛੇ ਦਿਨ ਤੱਕ ਕੀਤਾ।
15
ਸੱਤਵੇਂ ਦਿਨ ਉਹ ਤੜਕੇ ਹੀ ਦਿਨ ਚੜਨ ਦੇ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਹੀ ਸ਼ਹਿਰ ਦੇ ਦੁਆਲੇ ਸੱਤ ਵਾਰ ਘੁੰਮੇ। ਸਿਰਫ਼ ਉਸੇ ਦਿਨ ਉਹ ਸ਼ਹਿਰ ਦੇ ਦੁਆਲੇ ਸੱਤ ਵਾਰੀ ਘੁੰਮੇ।
16
ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!
17
ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ।
18
ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।
19
ਸਾਰੀ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤਰ ਹਨ ਇਸ ਲਈ ਉਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ।
20
ਲੋਕਾਂ ਨੇ ਜੈਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈਕਾਰਾ ਬੋਲੇ ਤਾਂ ਸ਼ਹਿਰ ਦੀ ਚਾਰ-ਦੀਵਾਰੀ ਡਿੱਗ ਗਈ ਇੱਥੋਂ ਤੱਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਤੇ ਸ਼ਹਿਰ ਨੂੰ ਜਿੱਤ ਲਿਆ।
21
ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।
22
ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ।
23
ਤਦ ਉਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ।
24
ਫਿਰ ਉਹਨਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖ਼ਜ਼ਾਨੇ ਵਿੱਚ ਰੱਖ ਦਿੱਤੇ।
25
ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਉਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੱਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਖੋਜੀਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖ਼ੋਜ ਕੱਢਣ ਨੂੰ ਭੇਜਿਆ ਸੀ ਉਸ ਨੇ ਲੁਕਾਇਆ ਸੀ।
26
ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ!
27
ਪਰ ਯਹੋਵਾਹ ਯਹੋਸ਼ੁਆ ਦੇ ਅੰਗ-ਸੰਗ ਸੀ ਅਤੇ ਉਸ ਦੀ ਧੁੰਮ ਸਾਰੇ ਦੇਸ ਵਿੱਚ ਪੈ ਗਈ।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 7 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24