bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Leviticus 19
Leviticus 19
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 20 →
1
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
2
ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ।
3
ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
4
ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
5
ਜਦ ਤੁਸੀਂ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸੀਂ ਅਜਿਹੀ ਭੇਟ ਚੜ੍ਹਾਉਣਾ ਜਿਸ ਨੂੰ ਮੈਂ ਸਵੀਕਾਰ ਕਰਾਂ।
6
ਜਿਸ ਦਿਨ ਤੁਸੀਂ ਬਲੀ ਚੜ੍ਹਾਓ, ਉਸ ਦਾ ਮਾਸ ਉਸੇ ਦਿਨ ਅਤੇ ਦੂਜੇ ਦਿਨ ਵੀ ਖਾਓ ਪਰ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।
7
ਜੇਕਰ ਉਸ ਵਿੱਚੋਂ ਕੁਝ ਤੀਜੇ ਦਿਨ ਵੀ ਖਾਧਾ ਜਾਵੇ ਤਾਂ ਉਹ ਘਿਣਾਉਣਾ ਹੈ ਅਤੇ ਸਵੀਕਾਰ ਨਹੀਂ ਕੀਤਾ ਜਾਵੇਗਾ।
8
ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
9
ਫੇਰ ਜਦ ਤੁਸੀਂ ਆਪਣੇ ਦੇਸ ਦੇ ਖੇਤਾਂ ਦੀ ਵਾਢੀ ਕਰੋ ਤਾਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੱਕ ਪੂਰੀ ਫ਼ਸਲ ਨਾ ਵੱਢਣਾ ਅਤੇ ਵਾਢੀ ਕੀਤੇ ਹੋਏ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਨਾ ਚੁੱਗਣਾ।
10
ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
11
ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ।
12
ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।
13
ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ।
14
ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।
15
ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।
16
ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।
17
ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।
18
ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
19
ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ। ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ। ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ।
20
ਫੇਰ ਕੋਈ ਇਸਤਰੀ ਜੋ ਦਾਸੀ ਹੋਵੇ ਅਤੇ ਉਸ ਦੀ ਮੰਗਣੀ ਕਿਸੇ ਪੁਰਖ ਨਾਲ ਹੋ ਗਈ ਹੋਵੇ, ਪਰ ਉਹ ਨਾ ਤਾਂ ਛੱਡੀ ਗਈ ਅਤੇ ਨਾ ਹੀ ਅਜ਼ਾਦ ਕੀਤੀ ਗਈ ਹੋਵੇ, ਤਾਂ ਜੇਕਰ ਕੋਈ ਉਸ ਦੇ ਨਾਲ ਸੰਗ ਕਰੇ ਤਾਂ ਉਨ੍ਹਾਂ ਨੂੰ ਬੈਤਾਂ ਨਾਲ ਮਾਰਿਆ ਜਾਵੇ ਪਰ ਉਨ੍ਹਾਂ ਨੂੰ ਜਾਨ ਤੋਂ ਨਾ ਮਾਰਿਆ ਜਾਵੇ, ਕਿਉਂ ਜੋ ਉਹ ਅਜ਼ਾਦ ਨਹੀਂ ਸੀ।
21
ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ,
22
ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ।
23
ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ।
24
ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ।
25
ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
26
ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।
27
ਤੁਸੀਂ ਆਪਣੇ ਸਿਰ ਦੇ ਸਿਰਿਆਂ ਨੂੰ ਨਾ ਮੁਨਾਉਣਾ, ਨਾ ਹੀ ਆਪਣੀ ਦਾੜ੍ਹੀ ਦੇ ਸਿਰਿਆਂ ਨੂੰ ਵਿਗਾੜਨਾ।
28
ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ। ਮੈਂ ਯਹੋਵਾਹ ਹਾਂ।
29
ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।
30
ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
31
ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
32
ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
33
ਜੇਕਰ ਕੋਈ ਪਰਦੇਸੀ ਤੁਹਾਡੇ ਦੇਸ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ।
34
ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
35
ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ।
36
ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹਾਂ।
37
ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਸਾਰੇ ਨਿਯਮਾਂ ਨੂੰ ਮੰਨਣਾ ਅਤੇ ਪੂਰਾ ਕਰਨਾ। ਮੈਂ ਯਹੋਵਾਹ ਹਾਂ।
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 20 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27