bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Luke 12
Luke 12
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 13 →
1
ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।
2
ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।
3
ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।
4
ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।
5
ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।
6
ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।
7
ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
8
ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।
9
ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।
10
ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।
11
ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?
12
ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
13
ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।
14
ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?
15
ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
16
ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।
17
ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?
18
ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।
19
ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।
20
ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?
21
ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
22
ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।
23
ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ।
24
ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!
25
ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
26
ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ?
27
ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
28
ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
29
ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।
30
ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।
31
ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
32
ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
33
ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
34
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
35
ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।
36
ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।
37
ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।
38
ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
39
ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
40
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
41
ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?
42
ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?
43
ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।
44
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
45
ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ।
46
ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।
47
ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।
48
ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।
49
ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ!
50
ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!
51
ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।
52
ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ।
53
ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।
54
ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।
55
ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
56
ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
57
ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?
58
ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।
59
ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 13 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24