bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Luke 22
Luke 22
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 23 →
1
ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ।
2
ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।
3
ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ।
4
ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ।
5
ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ।
6
ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ।
7
ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।
8
ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ।
9
ਉਨ੍ਹਾਂ ਨੇ ਉਸ ਨੂੰ ਪੁੱਛਿਆ, ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤਿਆਰ ਕਰੀਏ?
10
ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਸ ਦੇ ਮਗਰ ਜਾਇਓ।
11
ਅਤੇ ਘਰ ਦੇ ਮਾਲਕ ਨੂੰ ਆਖਣਾ ਜੋ ਗੁਰੂ ਤੈਨੂੰ ਆਖਦਾ ਹੈ, ਉਸ ਦੇ ਠਹਿਰਣ ਦਾ ਸਥਾਨ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਸਮੇਤ ਪਸਾਹ ਖਾਵਾਂ?
12
ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
13
ਸੋ ਉਨ੍ਹਾਂ ਜਾ ਕੇ ਜਿਸ ਪ੍ਰਕਾਰ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ, ਉਹੋ ਜਿਹਾ ਵੇਖਿਆ ਅਤੇ ਪਸਾਹ ਤਿਆਰ ਕੀਤਾ।
14
ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ।
15
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਮੇਰੀ ਵੱਡੀ ਇੱਛਾ ਸੀ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।
16
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜਦ ਤੱਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ ਮੈਂ ਇਸ ਨੂੰ ਨਾ ਖਾਵਾਂਗਾ।
17
ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ।
18
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ।
19
ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
20
ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।
21
ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।
22
ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜ੍ਹਵਾਇਆ ਜਾਂਦਾ ਹੈ!
23
ਤਦ ਉਹ ਆਪਸ ਵਿੱਚ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਉਹ ਕੌਣ ਹੈ ਜੋ ਇਹ ਕੰਮ ਕਰੇਗਾ।
24
ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ?
25
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।
26
ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।
27
ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।
28
ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।
29
ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ।
30
ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
31
ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ।
32
ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।
33
ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।
34
ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।
35
ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।”
36
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।
37
ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ।
38
ਉਹ ਬੋਲੇ, ਪ੍ਰਭੂ ਜੀ ਵੇਖੋ, ਇੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬਹੁਤ ਹਨ!
39
ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।
40
ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।
41
ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,
42
ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।
43
ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ।
44
ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।
45
ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।
46
ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।
47
ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।
48
ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?
49
ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?
50
ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ।
51
ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।
52
ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?
53
ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।
54
ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।
55
ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ।
56
ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ।
57
ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ!
58
ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!
59
ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ।
60
ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ।
61
ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
62
ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
63
ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ।
64
ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ।
65
ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ।
66
ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,
67
ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।
68
ਜੇਕਰ ਮੈਂ ਕੁਝ ਪੁੱਛਾਂ ਤਾਂ ਤੁਸੀਂ ਕਦੀ ਉੱਤਰ ਨਾ ਦਿਓਗੇ।
69
ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।
70
ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ।
71
ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਗਵਾਹੀ ਦੀ ਹੋਰ ਕੀ ਲੋੜ ਹੈ? ਕਿਉਂ ਜੋ ਅਸੀਂ ਆਪ ਉਸ ਦੇ ਮੂੰਹੋਂ ਸੁਣਿਆ ਹੈ।
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 23 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24