bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Mark 12
Mark 12
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 13 →
1
ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।
2
ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ਼ ਦੇ ਫਲ ਵਿੱਚੋਂ ਕੁਝ ਲੈ ਕੇ ਆਵੇ।
3
ਅਤੇ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਕੁੱਟਿਆ ਅਤੇ ਖਾਲੀ ਹੱਥੀਂ ਮੋੜ ਦਿੱਤਾ।
4
ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਭੇਜਿਆ ਅਤੇ ਉਨ੍ਹਾਂ ਨੇ ਉਹ ਦਾ ਸਿਰ ਭੰਨਿਆ ਅਤੇ ਉਹ ਨੂੰ ਬੇਇੱਜ਼ਤ ਕੀਤਾ।
5
ਫੇਰ ਉਸ ਨੇ ਇੱਕ ਹੋਰ ਭੇਜਿਆ ਅਤੇ ਉਨ੍ਹਾਂ ਨੇ ਉਹ ਨੂੰ ਵੀ ਮਾਰ ਸੁੱਟਿਆ ਅਤੇ ਉਸ ਨੇ ਹੋਰ ਬਹੁਤ ਸਾਰੇ ਭੇਜੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਤੇ ਕਈਆਂ ਨੂੰ ਮਾਰ ਦਿੱਤਾ।
6
ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤਰ। ਆਖੀਰ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਭੇਜਿਆ ਜੋ ਉਹ ਮੇਰੇ ਪੁੱਤਰ ਦਾ ਮਾਣ ਰੱਖਣਗੇ।
7
ਅਤੇ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਿਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
8
ਅਤੇ ਉਨ੍ਹਾਂ ਨੇ ਉਹ ਨੂੰ ਫੜ੍ਹ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗ਼ੋਂ ਬਾਹਰ ਸੁੱਟਿਆ।
9
ਸੋ ਬਾਗ਼ ਦਾ ਮਾਲਕ ਹੁਣ ਕੀ ਕਰੇਗਾ? ਉਹ ਆਵੇਗਾ ਅਤੇ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰਾਂ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ।
10
ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
11
ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਨੋਖਾ ਹੈ।
12
ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ।
13
ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ।
14
ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
15
ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।
16
ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ।
17
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।
18
ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ l ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ
19
ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
20
ਸੱਤ ਭਰਾ ਸਨ ਅਤੇ ਪਹਿਲੇ ਨੇ ਵਿਆਹ ਕਰਾਇਆ ਅਤੇ ਬੇ-ਔਲਾਦ ਹੀ ਮਰ ਗਿਆ।
21
ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ।
22
ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ।
23
ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ?
24
ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?
25
ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
26
ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?
27
ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।
28
ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?
29
ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।
30
ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।
31
ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।
32
ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ।
33
ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।
34
ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।
35
ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
36
ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ l
37
ਦਾਊਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।
38
ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ
39
ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ।
40
ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ।
41
ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।
42
ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ।
43
ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ।
44
ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 13 →
All chapters:
1
2
3
4
5
6
7
8
9
10
11
12
13
14
15
16