bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Mark 14
Mark 14
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 15 →
1
ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?
2
ਪਰ ਉਨ੍ਹਾਂ ਨੇ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋਵੇ।
3
ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
4
ਤਦ ਕਈਆਂ ਨੇ ਆਪਣੇ ਮਨ ਵਿੱਚ ਖਿਝ ਕੇ ਆਖਿਆ ਜੋ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ?
5
ਕਿਉਂਕਿ ਇਹ ਅਤਰ ਤਿੰਨ ਸੋ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੋ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ।
6
ਪਰ ਯਿਸੂ ਨੇ ਆਖਿਆ, ਇਸ ਨੂੰ ਛੱਡ ਦਿਓ, ਕਿਉਂ ਇਸ ਨੂੰ ਸਤਾਉਂਦੇ ਹੋ? ਉਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
7
ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
8
ਜੋ ਉਹ ਕਰ ਸਕਦੀ ਸੀ ਉਸ ਨੇ ਕੀਤਾ। ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ।
9
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।
10
ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।
11
ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।
12
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
13
ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।
14
ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?
15
ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
16
ਤਾਂ ਚੇਲੇ ਚਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ।
17
ਜਦ ਸ਼ਾਮ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ।
18
ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ।
19
ਤਦ ਉਹ ਉਦਾਸ ਹੋਏ ਅਤੇ ਇੱਕ-ਇੱਕ ਕਰ ਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ?
20
ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਉਹ ਹੀ ਹੈ।
21
ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਾ ਜੰਮਦਾ।
22
ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ।
23
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ।
24
ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
25
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
26
ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
27
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।
28
ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ।
29
ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!
30
ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।
31
ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ।
32
ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ।
33
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ।
34
ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ।
35
ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ।
36
ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।
37
ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?
38
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।
39
ਤਾਂ ਉਹ ਫੇਰ ਗਿਆ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ।
40
ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ।
41
ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
42
ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
43
ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
44
ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ੍ਹ ਕੇ ਤਕੜਾਈ ਨਾਲ ਲੈ ਜਾਣਾ!
45
ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ! ਅਤੇ ਉਹ ਨੂੰ ਚੁੰਮਿਆ।
46
ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ।
47
ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
48
ਤਦ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਕਿ ਤਲਵਾਰਾਂ ਅਤੇ ਡਾਂਗਾਂ ਫੜ੍ਹੀ ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ?
49
ਮੈਂ ਰੋਜ਼ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ, ਪਰ ਇਹ ਇਸ ਲਈ ਹੋਇਆ ਜੋ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਪੂਰੀਆਂ ਹੋਣ।
50
ਅਤੇ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।
51
ਇੱਕ ਜੁਆਨ ਜਿਸ ਨੇ ਚਾਦਰ ਆਪਣੇ ਨੰਗੇ ਪਿੰਡੇ ਉੱਤੇ ਪਾਈ ਹੋਈ ਸੀ, ਉਹ ਦੇ ਮਗਰ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਫੜ ਲਿਆ।
52
ਪਰ ਉਹ ਕੱਪੜਾ ਛੱਡ ਕੇ ਨੰਗਾ ਭੱਜ ਗਿਆ।
53
ਤਦ ਉਹ ਯਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ।
54
ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਦੇ ਅੰਦਰ ਤੱਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ।
55
ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ।
56
ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।
57
ਤਦ ਕਈਆਂ ਨੇ ਉੱਠ ਕੇ ਉਹ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ
58
ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।
59
ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।
60
ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
61
ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ?
62
ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
63
ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?
64
ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ।
65
ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ।
66
ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ।
67
ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।
68
ਪਰ ਉਹ ਮੁੱਕਰ ਕੇਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਜੋ ਤੂੰ ਕੀ ਆਖਦੀ ਹਾਂ, ਅਤੇ ਉਹ ਬਾਹਰ ਡਿਉੜੀ ਵਿੱਚ ਚੱਲਿਆ ਗਿਆ।
69
ਤਾਂ ਗੋਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ।
70
ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।
71
ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।
72
ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 15 →
All chapters:
1
2
3
4
5
6
7
8
9
10
11
12
13
14
15
16
Recommended Reading
Commentary
Mark Commentaries
→
Devotional
Mark Devotional Guide
→
Get This Bible
IRV Study Bible
→