bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Matthew 21
Matthew 21
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 22 →
1
ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,
2
ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।
3
ਅਤੇ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ।
4
ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ,
5
ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।
6
ਤਦ ਚੇਲਿਆਂ ਨੇ ਜਾ ਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ।
7
ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।
8
ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
9
ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
10
ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ?
11
ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।
12
ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।
13
ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।
14
ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
15
ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
16
ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ?
17
ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।
18
ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ।
19
ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।
20
ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
22
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
23
ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
24
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
25
ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?
26
ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।
27
ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
28
ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।
29
ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।
30
ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।
31
ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।
32
ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
33
ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।
34
ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।
35
ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।
36
ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।
37
ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।
38
ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।
39
ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।
40
ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
41
ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।
42
ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
43
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।
44
ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।
45
ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ।
46
ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 22 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28