bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Nahum 1
Nahum 1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
Jump to:
Chapter 1
Chapter 2
Chapter 3
Chapter 2 →
1
ਨੀਨਵਾਹ ਦੇ ਵਿਖੇ ਅਗੰਮ ਵਾਕ। ਅਲਕੋਸ਼ੀ ਨਹੂਮ ਦੇ ਦਰਸ਼ਣ ਦੀ ਪੋਥੀ।
2
ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!
3
ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ।
4
ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਸੁਕਾ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ, ਬਾਸ਼ਾਨ ਅਤੇ ਕਰਮਲ ਕੁਮਲਾ ਜਾਂਦੇ ਹਨ ਅਤੇ ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।
5
ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ।
6
ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ!
7
ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ।
8
ਪਰ ਉੱਛਲਦੇ ਹੜ੍ਹ ਨਾਲ ਉਹ ਉਸ ਸਥਾਨ ਦਾ ਪੂਰਾ ਅੰਤ ਕਰ ਦੇਵੇਗਾ ਅਤੇ ਹਨੇਰੇ ਵਿੱਚ ਆਪਣੇ ਵੈਰੀਆਂ ਦਾ ਪਿੱਛਾ ਕਰੇਗਾ।
9
ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਯੋਜਨਾ ਬਣਾਉਂਦੇ ਹੋ? ਉਹ ਉਸਦਾ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ!
10
ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ।
11
ਤੇਰੇ ਵਿੱਚੋਂ ਇੱਕ ਨਿੱਕਲਿਆ ਜੋ ਯਹੋਵਾਹ ਦੇ ਵਿਰੁੱਧ ਬਦੀ ਸੋਚਦਾ ਹੈ, ਜੋ ਸ਼ਤਾਨੀ ਸਿੱਖਿਆ ਦਿੰਦਾ ਹੈ।
12
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਭਾਵੇਂ ਉਹ ਤਕੜੇ ਹੋਣ ਅਤੇ ਕਿੰਨੇ ਵੀ ਹੋਣ, ਤਾਂ ਵੀ ਉਹ ਵੱਢੇ ਜਾਣਗੇ ਅਤੇ ਉਹ ਲੰਘ ਜਾਵੇਗਾ, ਭਾਵੇਂ ਮੈਂ ਤੈਨੂੰ ਦੁੱਖ ਦਿੱਤਾ, ਮੈਂ ਤੈਨੂੰ ਦੁੱਖ ਫਿਰ ਨਾ ਦਿਆਂਗਾ।
13
ਹੁਣ ਮੈਂ ਉਸ ਦੇ ਜੂਲੇ ਨੂੰ ਤੇਰੇ ਉੱਤੋਂ ਭੰਨ ਸੁੱਟਾਂਗਾ ਅਤੇ ਤੇਰੀਆਂ ਜੋਤਾਂ ਨੂੰ ਤੋੜ ਸੁੱਟਾਂਗਾ।
14
ਯਹੋਵਾਹ ਨੇ ਤੇਰੇ ਬਾਰੇ ਹੁਕਮ ਦਿੱਤਾ, ਕਿ ਤੇਰੇ ਨਾਮ ਦਾ ਵੰਸ਼ ਫੇਰ ਨਾ ਰਹੇਗਾ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਤੇ ਢਾਲ਼ੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਘਿਣਾਉਣਾ ਹੈਂ!
15
ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ!
Jump to:
Chapter 1
Chapter 2
Chapter 3
Chapter 2 →
All chapters:
1
2
3