bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Nehemiah 10
Nehemiah 10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 11 →
1
ਜਿਨ੍ਹਾਂ ਨੇ ਇਹ ਦੇ ਉੱਤੇ ਮੋਹਰ ਲਾਈ ਉਹ ਇਹ ਸਨ, - ਹਕਲਯਾਹ ਦਾ ਪੁੱਤਰ ਨਹਮਯਾਹ ਜੋ ਹਾਕਮ ਸੀ ਅਤੇ ਸਿਦਕੀਯਾਹ,
2
ਸਰਾਯਾਹ, ਅਜ਼ਰਯਾਹ, ਯਿਰਮਿਯਾਹ
3
ਪਸ਼ਹੂਰ, ਅਮਰਯਾਹ, ਮਲਕੀਯਾਹ
4
ਹੱਟੂਸ਼, ਸ਼ਬਨਯਾਹ ਅਤੇ ਮੱਲੂਕ,
5
ਹਾਰੀਮ, ਮਰੇਮੋਥ, ਓਬਦਯਾਹ,
6
ਦਾਨੀਏਲ, ਗਿਨਥੋਨ, ਬਾਰੂਕ,
7
ਮਸ਼ੁੱਲਾਮ, ਅਬਿਯਾਹ, ਮੀਯਾਮੀਨ,
8
ਮਅਜ਼ਯਾਹ, ਬਿਲਗਈ ਅਤੇ ਸ਼ਮਅਯਾਹ, ਇਹ ਜਾਜਕ ਸਨ।
9
ਲੇਵੀ ਇਹ ਸਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਪੁੱਤਰਾਂ ਵਿੱਚੋਂ ਬਿੰਨੂਈ, ਕਦਮੀਏਲ,
10
ਅਤੇ ਉਨ੍ਹਾਂ ਦੇ ਭਰਾ ਸ਼ਬਨਯਾਹ, ਹੋਦੀਯਾਹ, ਕਲੀਟਾ, ਪਲਾਯਾਹ, ਹਾਨਾਨ,
11
ਮੀਕਾ, ਰਹੋਬ, ਹਸ਼ਬਯਾਹ,
12
ਜ਼ੱਕੂਰ, ਸ਼ੇਰੇਬਯਾਹ, ਸ਼ਬਨਯਾਹ,
13
ਹੋਦੀਯਾਹ, ਬਾਨੀ ਅਤੇ ਬਨੀਨੂ।
14
ਪਰਜਾ ਦੇ ਪ੍ਰਧਾਨ ਇਹ ਸਨ: ਪਰੋਸ਼, ਪਹਥ-ਮੋਆਬ, ਏਲਾਮ, ਜ਼ੱਤੂ, ਬਾਨੀ,
15
ਬੁੰਨੀ, ਅਜ਼ਗਾਦ, ਬੇਬਾਈ,
16
ਅਦੋਨੀਯਾਹ, ਬਿਗਵਈ, ਆਦੀਨ,
17
ਅਟੇਰ, ਹਿਜ਼ਕੀਯਾਹ, ਅੱਜ਼ੂਰ,
18
ਹੋਦੀਯਾਹ, ਹਾਸ਼ੁਮ, ਬੇਸਾਈ,
19
ਹਾਰੀਫ, ਅਨਾਥੋਥ, ਨੇਬਾਈ,
20
ਮਗਪੀਆਸ਼, ਮਸ਼ੁੱਲਾਮ, ਹੇਜ਼ੀਰ,
21
ਮਸ਼ੇਜ਼ਬੇਲ, ਸਾਦੋਕ, ਯੱਦੂਆ,
22
ਪਲਟਯਾਹ, ਹਾਨਾਨ, ਅਨਾਯਾਹ,
23
ਹੋਸ਼ੇਆ, ਹਨਨਯਾਹ, ਹਸ਼ੂਬ,
24
ਹੱਲੋਹੇਸ਼, ਪਿਲਹਾ, ਸ਼ੋਬੇਕ,
25
ਰਹੂਮ, ਹਸ਼ਬਨਾਹ, ਮਅਸੇਯਾਹ,
26
ਅਹੀਯਾਹ, ਹਾਨਾਨ, ਆਨਾਨ,
27
ਮੱਲੂਕ, ਹਾਰੀਮ ਅਤੇ ਬਆਨਾਹ।
28
ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਨ੍ਹਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਨ੍ਹਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ,
29
ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
30
ਅਸੀਂ ਆਪਣੀਆਂ ਧੀਆਂ ਦਾ ਵਿਆਹ ਇਸ ਦੇਸ਼ ਦੇ ਲੋਕਾਂ ਨਾਲ ਨਹੀਂ ਕਰਾਂਗੇ ਅਤੇ ਨਾ ਹੀ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ,
31
ਜੇਕਰ ਇਸ ਦੇਸ਼ ਦੇ ਲੋਕ ਸਬਤ ਦੇ ਦਿਨ ਵੇਚਣ ਲਈ ਕੋਈ ਮਾਲ ਜਾਂ ਖਾਣ ਦੀਆਂ ਵਸਤਾਂ ਅੰਦਰ ਲਿਆਉਣ ਤਾਂ ਅਸੀਂ ਸਬਤ ਦੇ ਦਿਨ ਜਾਂ ਪਵਿੱਤਰ ਦਿਨ ਵਿੱਚ ਉਨ੍ਹਾਂ ਤੋਂ ਕੁਝ ਨਹੀਂ ਲਵਾਂਗੇ, ਹਰੇਕ ਸੱਤਵੇਂ ਸਾਲ ਭੂਮੀ ਖ਼ਾਲੀ ਛੱਡ ਦਿਆਂਗੇ ਅਤੇ ਆਪਣੇ ਕਰਜੇ ਦੀ ਉਗਰਾਹੀ ਵੀ ਛੱਡ ਦਿਆਂਗੇ।
32
ਫਿਰ ਅਸੀਂ ਆਪਣੇ ਉੱਤੇ ਇਹ ਨਿਯਮ ਠਹਿਰਾਇਆ ਹੈ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕੇਲ ਦਾ ਤੀਜਾ ਹਿੱਸਾ ਦਿਆ ਕਰਾਂਗੇ,
33
ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।
34
ਫਿਰ ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਨੇ ਇਸ ਗੱਲ ਲਈ ਪਰਚੀਆਂ ਪਾਈਆਂ ਕਿ ਅਸੀਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਰ ਸਾਲ ਠਹਿਰਾਏ ਹੋਏ ਸਮੇਂ ਤੇ ਲੱਕੜੀ ਦੀ ਭੇਟ ਬਿਵਸਥਾ ਵਿੱਚ ਲਿਖੇ ਹੋਏ ਅਨੁਸਾਰ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜਲਾਉਣ ਲਈ, ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਲਿਆਇਆ ਕਰਾਂਗੇ।
35
ਅਸੀਂ ਆਪਣੀ ਭੂਮੀ ਦਾ ਪਹਿਲਾ ਫਲ ਅਤੇ ਸਾਰੇ ਰੁੱਖਾਂ ਦੇ ਪਹਿਲੇ ਫਲ ਹਰ ਸਾਲ ਯਹੋਵਾਹ ਦੇ ਭਵਨ ਵਿੱਚ ਲੈ ਆਵਾਂਗੇ,
36
ਅਤੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਸੀਂ ਆਪਣੇ ਪਹਿਲੌਠੇ ਪੁੱਤਰਾਂ, ਅਤੇ ਪਸ਼ੂਆਂ ਦੇ ਪਹਿਲੌਠੇ ਅਤੇ ਆਪਣੇ ਚੌਣੇ ਅਤੇ ਇੱਜੜ ਦੇ ਪਹਿਲੌਠੇ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਜਾਜਕਾਂ ਕੋਲ ਲਿਆਇਆ ਕਰਾਂਗੇ ਜਿਹੜੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਟਹਿਲ ਸੇਵਾ ਕਰਦੇ ਹਨ।
37
ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।
38
ਜਦ ਵੀ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੇ ਵੰਸ਼ ਦਾ ਕੋਈ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਭੰਡਾਰ ਦੀਆਂ ਕੋਠੜੀਆਂ ਵਿੱਚ ਪਹੁੰਚਾਇਆ ਕਰਨ,
39
ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 11 →
All chapters:
1
2
3
4
5
6
7
8
9
10
11
12
13