bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Numbers 11
Numbers 11
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 12 →
1
ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।
2
ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ।
3
ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ।
4
ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?
5
ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ।
6
ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿਸਦਾ!
7
ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿਸਦਾ ਸੀ।
8
ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ।
9
ਜਦ ਰਾਤ ਨੂੰ ਡੇਰੇ ਉੱਤੇ ਤ੍ਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ।
10
ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।
11
ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ?
12
ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?
13
ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।
14
ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ।
15
ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!
16
ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।
17
ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ।
18
ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ? ਅਸੀਂ ਮਿਸਰ ਵਿੱਚ ਸੁਖਾਲੇ ਸੀ। ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ।
19
ਫਿਰ ਇੱਕ ਦਿਨ, ਦੋ ਦਿਨ, ਪੰਜ ਦਿਨ, ਦਸ ਦਿਨ, ਜਾਂ ਵੀਹ ਦਿਨ ਤੱਕ ਨਹੀਂ,
20
ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?
21
ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
22
ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ?
23
ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!
24
ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।
25
ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ।
26
ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।
27
ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ!
28
ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ!
29
ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!
30
ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ।
31
ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
32
ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
33
ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ।
34
ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ।
35
ਕਿਬਰੋਥ-ਹੱਤਾਵਾਹ ਤੋਂ ਇਸਰਾਏਲ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਠਹਿਰ ਗਏ।
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 12 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36