bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Philemon 1
Philemon 1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
Jump to:
Chapter 1
1
ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l
2
ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ।
3
ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
4
ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ।
5
ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
6
ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ।
7
ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ।
8
ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।
9
ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।
10
ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l
11
ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ।
12
ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ।
13
ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ।
14
ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ।
15
ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ।
16
ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ!
17
ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ।
18
ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ।
19
ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!
20
ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।
21
ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ।
22
ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ।
23
ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ,
24
ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।
25
ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।
Jump to:
Chapter 1
All chapters:
1