bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Philippians 4
Philippians 4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 3
Jump to:
Chapter 1
Chapter 2
Chapter 3
Chapter 4
1
ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।
2
ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।
3
ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।
4
ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।
5
ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
6
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
7
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
8
ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।
9
ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
10
ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।
11
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
12
ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
13
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
14
ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।
15
ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ
16
ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।
17
ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।
18
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।
19
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
20
ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
21
ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
22
ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
23
ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।
← Chapter 3
Jump to:
Chapter 1
Chapter 2
Chapter 3
Chapter 4
All chapters:
1
2
3
4