bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Song of Solomon 5
Song of Solomon 5
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 6 →
1
ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!
2
ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”
3
ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
4
ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
5
ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ।
6
ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।
7
ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
8
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ।
9
ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
10
ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
11
ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
12
ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ।
13
ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
14
ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।
15
ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
16
ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ।
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 6 →
All chapters:
1
2
3
4
5
6
7
8