bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Zephaniah 3
Zephaniah 3
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 2
Jump to:
Chapter 1
Chapter 2
Chapter 3
1
ਹਾਏ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ!
2
ਉਸ ਨੇ ਮੇਰੀ ਅਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਆਈ।
3
ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬੱਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈਂ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ!
4
ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ,
5
ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ।
6
ਮੈਂ ਕੌਮਾਂ ਨੂੰ ਵੱਢ ਸੁੱਟਿਆ, ਉਹਨਾਂ ਦੇ ਸਿਰਿਆਂ ਵਾਲੇ ਬੁਰਜ ਵਿਰਾਨ ਹਨ, ਮੈਂ ਉਹਨਾਂ ਦੀਆਂ ਗਲੀਆਂ ਨੂੰ ਬਰਬਾਦ ਕਰ ਦਿੱਤਾ ਹੈ ਕਿ ਕੋਈ ਉਨ੍ਹਾਂ ਵਿੱਚੋਂ ਨਹੀਂ ਲੰਘਦਾ, ਉਹਨਾਂ ਦੇ ਸ਼ਹਿਰ ਨਾਸ ਹੋ ਗਏ ਕਿ ਉੱਥੇ ਕੋਈ ਮਨੁੱਖ ਸਗੋਂ ਕੋਈ ਵਾਸੀ ਨਹੀਂ ਵੱਸਦਾ।
7
ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ।”
8
ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।”
9
ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ।
10
ਕੂਸ਼ ਦੀਆਂ ਨਦੀਆਂ ਤੋਂ ਪਾਰ ਮੇਰੇ ਉਪਾਸਕ, ਸਗੋਂ ਮੇਰੇ ਖਿੱਲਰੇ ਹੋਏ ਲੋਕਾਂ ਦੀਆਂ ਧੀਆਂ, ਮੇਰੇ ਲਈ ਭੇਟ ਲਿਆਉਣਗੀਆਂ।
11
ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇਂ।
12
ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ।
13
ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ।
14
ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ!
15
ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ।
16
ਉਸ ਦਿਨ ਯਰੂਸ਼ਲਮ ਨੂੰ ਆਖਿਆ ਜਾਵੇਗਾ, “ਹੇ ਸੀਯੋਨ! ਨਾ ਡਰ, ਤੇਰੇ ਹੱਥ ਢਿੱਲੇ ਨਾ ਪੈ ਜਾਣ!”
17
ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।
18
ਮੈਂ ਉਹਨਾਂ ਨੂੰ ਜੋ ਨਿਯੁਕਤ ਕੀਤੇ ਹੋਏ ਪਰਬਾਂ ਵਿੱਚ ਸ਼ਾਮਿਲ ਨਾ ਹੋਣ ਦੇ ਕਾਰਨ ਸੋਗ ਕਰਦੇ ਹਨ, ਉਨ੍ਹਾਂ ਨੂੰ ਮੈਂ ਇਕੱਠਾ ਕਰਾਂਗਾ, ਕਿਉਂ ਜੋ ਉਹ ਤੇਰੇ ਹਨ, ਅਤੇ ਤੇਰਾ ਉਲਾਹਮਾ ਉਨ੍ਹਾਂ ਦੇ ਉੱਤੇ ਇੱਕ ਭਾਰ ਸੀ।
19
ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁੱਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਗੜਿਆਂ ਨੂੰ ਬਚਾਵਾਂਗਾ ਅਤੇ ਹੱਕੇ ਹੋਇਆਂ ਨੂੰ ਇਕੱਠਾ ਕਰਾਂਗਾ, ਅਤੇ ਜਿਨ੍ਹਾਂ ਦੀ ਸ਼ਰਮਿੰਦਗੀ ਦੀ ਚਰਚਾ ਸਾਰੀ ਧਰਤੀ ਵਿੱਚ ਫੈਲੀ ਹੋਈ ਸੀ, ਉਹਨਾਂ ਦੀ ਵਡਿਆਈ ਅਤੇ ਆਦਰ ਮਾਣ ਵਧਾਵਾਂਗਾ।
20
ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਜਦ ਮੈਂ ਤੁਹਾਡੇ ਗੁਲਾਮਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਹਮਣੇ ਮੋੜ ਲਿਆਵਾਂਗਾ, ਤਦ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਵਡਿਆਈ ਅਤੇ ਆਦਰ ਮਾਣ ਦੇਵਾਂਗਾ, ਯਹੋਵਾਹ ਦਾ ਵਾਕ ਹੈ।
← Chapter 2
Jump to:
Chapter 1
Chapter 2
Chapter 3
All chapters:
1
2
3