bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
1 Corinthians 11
1 Corinthians 11
Punjabi ERV
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 12 →
1
ਮੇਰੀ ਮਿਸਾਲ ਉੱਤੇ ਚੱਲੋ ਜਿਵੇਂ ਕਿ ਮੈਂ ਮਸੀਹ ਦੀ ਮਿਸਾਲ ਉੱਪਰ ਚੱਲਦਾ ਹਾਂ। ਅਧਿਕਾਰ ਹੇਠਾਂ ਜਿਉਣਾ
2
ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੁ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹਡ਼ੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।
3
ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।
4
ਜੇਕਰ ਕੋਈ ਵੀ ਆਦਮੀ ਜਿਹਡ਼ਾ ਸਿਰ ਢਕਕੇ ਪ੍ਰਾਰਥਨਾ ਜਾਂ ਭਵਿਖ੍ਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ।
5
ਪਰ ਹਰ ਔਰਤ ਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁਨ੍ਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ।
6
ਜੇ ਇੱਕ ਔਰਤ ਆਪਣਾ ਸਿਰ ਨਹੀਂ ਢਕਦੀ, ਇਹ ਉਸਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ।
7
ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢਕਣਾ ਚਾਹੀਦਾ। ਕਿਉਂ? ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ।
8
ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ।
9
ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।
10
ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢਕਣਾ ਚਾਹੀਦਾ ਹੈ। ਅਤੇ ਉਸਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।
11
ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ।
12
ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ।
13
ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਾਈ ਠੀਕ ਹੈ, ਕੀ ਉਹ ਬਿਨ ਸਿਰ ਢਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ?
14
ਕੁਦਰਤ ਵੀ ਤੁਹਾਨੂੰ ਇਹ ਸਿਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਲੀ ਗੱਲ ਹੈ।
15
ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢਕ ਸਕੇ।
16
ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।
17
ਜਿਹਡ਼ੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ।
18
ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕਠੇ ਹੋਕੇ ਕਲੀਸਿਯਾ ਵਾਂਗ ਇਕਠੇ ਹੁੰਦੇ ਹੋ, ਤੁਹਾਡੇ ਵਿਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
19
ਆਪਣੇ ਵਿਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹਡ਼ੇ ਸੱਚੇ ਨਿਹਚਾਵਾਨ ਹਨ।
20
ਜਦੋਂ ਸਾਰੇ ਹੀ ਇਕਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ।
21
ਕਿਉਂ? ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ।
22
ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
23
ਜਿਹਡ਼ੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,
24
ਉਸਨੇ ਰੋਟੀ ਲਈ ਪ੍ਰਭੂ ਨੂੰ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਨੂੰ ਤੋਡ਼ਿਆ ਅਤੇ ਆਖਿਆ, “ਇਹ ਮੇਰਾ ਸ਼ਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”
25
ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸਨੂੰ ਪੀਓ, ਮੈਨੂੰ ਚੇਤੇ ਕਰੋ।”
26
ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੀ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ।
27
ਇਸ ਲਈ ਜੇਕਰ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਪ੍ਰਭੂ ਦੇ ਪਿਆਲੇ ਨੂੰ ਅਯੋਗ ਢੰਗ ਨਾਲ ਪੀਂਦਾ ਹੈ, ਉਹ ਪ੍ਰਭੂ ਦੇ ਸ਼ਰੀਰ ਅਤੇ ਲਹੂ ਦੇ ਖਿਲਾਫ਼ ਪਾਪ ਕਰਦਾ ਹੈ।
28
ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।
29
ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸ਼ਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰਖਿਆ ਜਾਵੇਗਾ।
30
ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।
31
ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਦਾ ਨਿਰਣਾ ਕੀਤਾ ਹੈ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰਖੇਗਾ।
32
ਪਰ ਜਦੋਂ ਪ੍ਰਭੂ ਸਾਡਾ ਨਿਰਣਾ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।
33
ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।
34
ਜੇ ਕੋਈ ਵਿਅਕਤੀ ਬਹੁਤ ਹੀ ਭੁਖਾ ਹੈ ਤਾਂ ਉਸਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਰਣਾ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 12 →
All chapters:
1
2
3
4
5
6
7
8
9
10
11
12
13
14
15
16