bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
1 John 3
1 John 3
Punjabi ERV
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 4 →
1
ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।
2
ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦਸਿਆ ਗਿਆ ਕਿ ਅਸੀਂ ਭਵਿਖ੍ਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।
3
ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁਧ ਬਣਾ ਲੈਂਦਾ ਹੈ।
4
ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋਡ਼ਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ।
5
ਤੁਸੀਂ ਜਾਣਦੇ ਹੋ ਕਿ ਮਸੀਹ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਆਇਆ ਸੀ। ਮਸੀਹ ਵਿੱਚ ਕੋਈ ਪਾਪ ਨਹੀਂ ਸੀ।
6
ਇਸ ਲਈ ਜਿਹਡ਼ਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ।
7
ਪਿਆਰੇ ਬਚਿਓ, ਕਿਸ੍ਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹਡ਼ਾ ਸਹੀ ਹੈ।
8
ਸ਼ੈਤਾਨ ਮੁਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹਡ਼ਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।
9
ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸਕਦਾ। ਕਿਉਂ? ਕਿਉਂਕਿ ਜਿਹਡ਼ਾ ਨਵਾਂ ਜੀਵਨ ਪਰਮੇਸ਼ੁਰ ਨੇ ਉਸਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰਖ ਸਕਦਾ। ਕਿਉਂਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ।
10
ਇਸ ਲਈ ਅਸੀਂ ਦੇਖ ਸਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹਡ਼ੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹਡ਼ੇ ਹਨ। ਜਿਹਡ਼ੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸਕਦੇ। ਅਤੇ ਜਿਹਡ਼ਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।
11
ਇਹੀ ਉਪਦੇਸ਼ ਹੈ ਜਿਹਡ਼ਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
12
ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਏਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂਕਿ ਜਿਹਡ਼ੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹਡ਼ੀਆਂ ਗੱਲਾਂ ਏਬਲ ਨੇ ਕੀਤੀਆਂ ਚੰਗੀਆਂ ਸਨ।
13
ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ।
14
ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹਡ਼ੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।
15
ਹਰੇਕ ਵਿਅਕਤੀ ਜਿਹਡ਼ਾ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ, ਇੱਕ ਕਾਤਲ ਹੈ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਕਾਤਲ ਆਪਣੇ ਅੰਦਰ ਸਦੀਵੀ ਜੀਵਨ ਨਹੀਂ ਰਖਦਾ।
16
ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹਡ਼ੇ ਮਸੀਹ ਵਿੱਚ ਹਨ।
17
ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹਡ਼ਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋਡ਼ਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
18
ਮੇਰੇ ਬਚਿਓ, ਸ੍ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ।
19
[This verse may not be a part of this translation]
20
[This verse may not be a part of this translation]
21
ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ।
22
ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।
23
ਇਹੀ ਹੈ ਜਿਸਦਾ ਪਰਮੇਸ਼ੁਰ ਆਦੇਸ਼ ਦਿੰਦਾ ਹੈ। ਸਾਨੂੰ ਉਸਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇੱਕ ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਸਨੇ ਸਾਨੂੰ ਹੁਕਮ ਦਿੱਤਾ ਸੀ।
24
ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 4 →
All chapters:
1
2
3
4
5
Recommended Reading
Commentary
1 John Commentaries
→
Devotional
1 John Devotional Guide
→
Get This Bible
Punjabi ERV Study Bible
→