bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
1 Peter 1
1 Peter 1
Punjabi ERV
Jump to:
Chapter 1
Chapter 2
Chapter 3
Chapter 4
Chapter 5
Chapter 2 →
1
ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭ ਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹਡ਼ੇ ਆਪਣੇ ਘਰਾਂ ਤੋਂ ਦੂਰ ਹਨ। ਜਿਹਡ਼ੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
2
ਪਰਮੇਸ਼ੁਰ ਨੇ ਤੁਹਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
3
ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਵਾਬ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਉਭਾਰਨ ਰਾਹੀਂ ਜਿਉਂਦੀ ਆਸ ਲੈਕੇ ਆਈ ਹੈ।
4
ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸਕਦੇ ਹਾਂ ਜਿਹਡ਼ੀਆਂ ਉਸਨੇ ਉਸਦੇ ਬਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਅਸ਼ੁਧ ਨਹੀਂ ਬਣਾਈਆਂ ਜਾ ਸਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸਕਦੀਆਂ ਹਨ।
5
ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
6
ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋਡ਼ੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸਕਦੀਆਂ ਹਨ।
7
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁਧਤਾ ਉਸ ਸੋਨੇ ਨਾਲੋਂ ਵੀ ਵਧ ਮੁੱਲਵਾਨ ਹੈ ਜਿਹਡ਼ਾ ਕਿ ਅੱਗ ਰਾਹੀਂ ਸ਼ੁਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
8
ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸਨੂੰ ਦੇਖ ਨਹੀਂ ਸਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹਡ਼ੀ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
9
ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।
10
ਨਬੀਆਂ ਨੇ ਇਸ ਮੁਕਤੀ ਬਾਰੇ ਬਡ਼ੇ ਧਿਆਨ ਨਾਲ ਤਲਾਸ਼ ਅਤੇ ਪੁਛ ਗਿਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
11
ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮੇ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁਖਾਂ ਬਾਰੇ ਦਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
12
ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮੇ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦਸੀਆਂ ਗਈਆਂ ਹਨ।
13
ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹਡ਼ੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
14
ਕਿਉਂਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ।
15
ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸਦਿਆ ਹੈ।
16
ਇਹ ਪੋਥੀਆਂ ਵਿੱਚ ਲਿਖਿਆ ਹੈ; “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”
17
ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪਖ੍ਖਪਾਤ ਦੇ ਹਰ ਮਨੁੱਖ ਨੂੰ ਉਸਦੇ ਕੰਮਾਂ ਅਨੁਸਾਰ ਨਿਰਣਾ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਬੇਅਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
19
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
20
ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
21
ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਫ਼ਿਰ ਪਰਮੇਸ਼ੁਰ ਨੇ ਉਸਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
22
ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁਧ ਦਿਲ ਨਲ ਪਿਆਰ ਕਰੋ।
23
ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।
24
ਕਿਉਂਕਿ ਪੋਥੀ ਦਾ ਕਥਨ ਹੈ; “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝਡ਼ ਜਾਂਦੇ ਹਨ।
25
ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਯਸਾਯਾਹ 40:6-8 ਅਤੇ ਇਹ ਸ਼ਬਦ ਹੀ ਸੀ ਜਿਹਡ਼ਾ ਤੁਹਾਨੂੰ ਦਿੱਤਾ ਗਿਆ ਸੀ।
Jump to:
Chapter 1
Chapter 2
Chapter 3
Chapter 4
Chapter 5
Chapter 2 →
All chapters:
1
2
3
4
5