bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
2 John 1
2 John 1
Punjabi ERV
Jump to:
Chapter 1
1
ਬਜ਼ੁਰਗ ਵੱਲੋਂ ਸ਼ੁਭ ਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸਦੇ ਬਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹਡ਼ੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।
2
ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹਡ਼ਾ ਸਾਡੇ ਅੰਦਰ ਵਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।
3
ਪਰਮੇਸ਼ੁਰ ਪਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।
4
ਮੈਨੂੰ ਤੁਹਾਡੇ ਕੁਝ ਬਚਿਆਂ ਬ੍ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।
5
ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।
6
ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।
7
ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜੁਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਬਾਲ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਨ ਗਿਆ। ਜਿਹਡ਼ਾ ਵਿਅਕਤੀ ਇਸ ਸੱਚ ਦਾ ਇਕਬਾਲ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।
8
ਹੋਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕਡ਼ੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸਕੇ।
9
[This verse may not be a part of this translation]
10
ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
11
ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।
12
ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਮ੍ਹਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।
13
ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।
Jump to:
Chapter 1
All chapters:
1