bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
Acts 9
Acts 9
Punjabi ERV
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 10 →
1
ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
2
ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿਠੀਆਂ ਮੰਗੀਆਂ, ਜੋ ਉਸਨੂੰ ਉਨ੍ਹਾਂ ਸਾਰਿਆਂ ਨੂੰ ਲਭਣ ਅਤੇ ਉਨਹਆਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
3
ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬਡ਼ੀ ਤੇਜ਼ ਬਿਜਲੀ ਉਸਦੇ ਇਰਦ-ਗਿਰਦ ਚਮਕੀ।
4
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ, ਤੂੰ ਮੈਨੂੰ ਤਸੀਹੇੇ ਕਿਉਂ ਦੇ ਰਿਹਾ ਹੈਂ”
5
ਸੌਲੁਸ ਨੇ ਕਿਹਾ, “ਪ੍ਰਭੂ। ਤੂੰ ਕੌਣ ਹੈਂ” ਉਸਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸਨੂੰ ਤੂੰ ਤਸੀਹੇ ਦੇ ਰਿਹਾ ਹੈ।
6
ਉਠ ਅਤੇ ਉਠਕੇ ਹੁਣ ਸ਼ਹਿਰ ਨੂੰ ਜਾ ਉਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”
7
ਜਿਹਡ਼ੇ ਮਨੁੱਖ ਉਸਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖਢ਼ੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।
8
ਸੌਲੁਸ ਜਦੋਂ ਜ਼ਮੀਨ ਤੋਂ ਉਠਿਆ ਤਾਂ ਉਸਨੇ ਆਪਣੀਆਂ ਅਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਦੰਮਿਸਕ ਵਿੱਚ ਲੈ ਆਏ।
9
[This verse may not be a part of this translation]
10
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇਥੇ ਹੈ।”
11
ਪ੍ਰਭੂ ਨੇ ਹਨਾਨਿਯਾ ਨੂੰ ਕਿਹਾ, “ਉਠ ਖਢ਼ਾ ਹੋ ਅਤੇ ਸਿਥੇ ਸੱਦੀਂਦੇ ਰਾਸਤੇ ਨੂੰ ਜਾ। ਉਥੇ, ਯਹੂਦਾ ਦੇ ਘਰ ਨੂੰ ਲਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
12
ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
13
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
14
ਹੁਣ ਉਹ ਇਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ਡ਼ਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰਖਦੇ ਹਨ।”
15
ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬਡ਼ੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
16
ਮੈਂ ਉਸਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।
17
ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁਡ਼ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
18
ਉਸੇ ਵੇਲੇ ਅਚਾਨਕ ਉਸ ਦੀਆਂ ਅਖਾਂ ਤੋਂ ਛਿਲਕੇ ਜਿਹਿਆ ਕੁਝ ਡਿਗਿਆ ਅਤੇ ਉਸਨੂੰ ਮੁਡ਼ ਦਿਖਣ ਲੱਗ ਪਿਆ। ਸੌਲੁਸ ਉਠਿਆ ਅਤੇ ਉਸਨੂੰ ਬਪਤਿਸਮਾ ਦਿੱਤਾ ਗਿਆ।
19
ਫ਼ਿਰ ਉਸਨੇ ਕੁਝ ਖਾਧਾ ਅਤੇ ਮੁਡ਼ ਤੋਂ ਆਪਣੇ ਆਪ ਵਿੱਚ ਤਕਡ਼ਾ ਮਹਿਸੂਸ ਕਰਨ ਲੱਗਾ। ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
20
ਜਲਦੀ ਹੀ ਉਸਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਪ੍ਰਭੂ ਦਾ ਪੁੱਤਰ ਹੈ।”
21
ਸਾਰੇ ਲੋਕ ਜਿਹਡ਼ੇ ਸੌਲੁਸ ਨੂੰ ਸੁਣਦੇ ਉਹ ਬਡ਼ੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇਥੇ ਯਿਸੂ ਦੇ ਚੇਲਿਆਂ ਨੂੰ ਫ਼ਡ਼ਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ਡ਼ਵਾਉਣ ਲਈ ਆਇਆ ਹੈ।”
22
ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕਡ਼ਾ ਹੁੰਦਾ ਗਿਆ ਅਤੇ ਉਸਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹਡ਼ੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
23
ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।
24
ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।
25
ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿਖਿਆ ਦਿੱਤੀ ਸੀ, ਇੱਕ ਰਾਤ ਉਸਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।
26
ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚਲਾ ਗਿਆ। ਉਸਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
27
ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ੍ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧਡ਼ਕ ਹੋਕੇ ਉਪਦੇਸ਼ ਦਿੰਦਾ ਸੀ।
28
ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ।
29
ਉਹ ਅਭਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
30
ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉਥੋਂ ਉਸਨੂੰ, ਤਰਸੁਸ ਨੂੰ ਭੇਜ ਦਿੱਤਾ।
31
ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।
32
ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।
33
ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿਛਲੇ ਅਠ ਸਾਲਾਂ ਤੋਂ ਮੰਜੇ ਤੋਂ ਉਠ ਨਹੀਂ ਸੀ ਸਕਿਆ।
34
ਪਤਰਸ ਨੇ ਉਸਨੂੰ ਕਿਹਾ, “ਐਨਿਯਾਸ। ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖਢ਼ਾ ਹੋ ਅਤੇ ਆਪਣਾ ਬਿਸਤਰ ਵਿਛਾ। ਉਹ ਤੁਰੰਤ ਖਢ਼ਾ ਹੋ ਗਿਆ।”
35
ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।
36
ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ ਹਿਰਨੀ। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬਡ਼ੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।
37
ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬਡ਼ੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸਨੂੰ ਨੁਹਾਉਣ ਤੋਂ ਬਾਅਦ ਉਸਦੇ ਸ਼ਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।
38
ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇਡ਼ੇ ਹੀ ਸੀ। ਉਨ੍ਹਾਂ ਨੇ ਉਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। “ਉਨ੍ਹਾਂ ਨੇ ਉਸਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸਕੇ ਆਓ।”
39
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌਡ਼ੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪਡ਼ੇ ਵਿਖਾਏ ਜਿਹਡ਼ੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
40
ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਉਪ ਤਬਿਥਾ ਵੱਲ ਮੁਡ਼ਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ। ਉਠ।” ਉਸਨੇ ਆਪਣੀਆਂ ਅਖਾਂ ਖੋਲ੍ਹੀਆਂ। ਜਿਸ ਵਕਤ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਉਠਕੇ ਬੈਠ ਗਈ।
41
ਉਸਨੇ ਆਪਣੇ ਹੱਥ ਨਾਲ ਉਸਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
42
ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ।
43
ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉਥੇ ਇੱਕ ਸ਼ਮਊਨ ਨਾਂ ਦੇ ਚਮਡ਼ੇ ਦੇ ਕੰਮ ਕਰਨ ਵਾਲੇ ਚਮਾਰ ਦੇ ਘਰ ਰਿਹਾ।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28