bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
John 13
John 13
Punjabi ERV
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 14 →
1
ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹਡ਼ੇ ਲੋਕ ਇਸ ਜਗਤ ਵਿੱਚ ਉਸਦੇ ਨੇਡ਼ੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
2
ਯਿਸੂ ਅਤੇ ਉਸਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁਕਿਆ ਸੀ।
3
ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
4
ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸਨੂੰ ਕਿ ਉਸਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
5
ਫ਼ਿਰ ਉਸਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸਨੇ ਉਨ੍ਹਾਂ ਦੇ ਪੈਰ ਪੂੰਝੇ।
6
ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”
7
ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
8
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”
9
ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
10
ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸ਼ਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
11
ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
12
ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?
13
ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।
14
ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।
15
ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
16
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਇੱਕ ਕਾਸਦ ਆਪਣੇ ਭੋਜਨ ਵਾਲੇ ਤੋਂ ਵੱਡਾ ਨਹੀਂ ਹੁੰਦਾ। ਅਤੇ ਇੱਕ ਕਾਸਦ ਆਪਣੇ ਭੇਜਨ ਵਾਲੇ ਨਾਲੋਂ ਮਹਾਨ ਨਹੀਂ ਹੈ।
17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
18
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’
19
ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।
20
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
21
ਯਿਸੂ ਇਹ ਗੱਲਾਂ ਆਖਦੇ ਹੋਏ ਬਡ਼ਾ ਦੁਖੀ ਹੋਇਆ ਅਤੇ ਉਸਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
22
ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
23
ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖਢ਼ਾ ਸੀ, ਜਿਸਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।
24
ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।
25
ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ਡ਼ਵਾਏਗਾ।”
26
ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ਡ਼ਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
27
ਜਿਵੇਂ ਹੀ ਯਹੂਦਾ ਨੇ ਰੋਟੀ ਲਿਤ੍ਤੀ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
28
ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।
29
ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
30
ਤਾਂ ਯਹੂਦਾ ਰੋਟੀ ਲੈਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।
31
ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।
32
ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸਨੂੰ ਮਹਿਮਾ ਦੇਵੇਗਾ।”
33
ਯਿਸੂ ਨੇ ਕਿਹਾ, “ਮੇਰ ਬਚਿਓ, ਮ੍ਮੈਂ ਹੋਰ ਥੋਡ਼ਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿਥੇ ਮੈਂ ਜਾ ਰਿਹਾ ਹਾਂ।
34
“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।
35
ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
36
ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿਥੇ ਮੈਂ ਜਾ ਰਿਹਾ ਹਾਂ ਉਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”
37
ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”
38
ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕਡ਼ ਬਾਂਗ ਨਹੀਂ ਦੇਵੇਗਾ।”
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 14 →
All chapters:
1
2
3
4
5
6
7
8
9
10
11
12
13
14
15
16
17
18
19
20
21