bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
John 14
John 14
Punjabi ERV
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 15 →
1
ਯਿਸੂ ਨੇ ਆਖਿਆ, “ਤੁਹਾਡੇ ਦਿਲ ਦੁਖੀ ਨਹੀਂ ਹੋਣੇ ਚਹੀਦੇ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
2
ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
3
ਉਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।
4
ਜਿਥੇ ਮੈਂ ਜਾ ਰਿਹਾ ਹਾਂ ਤੁਸੀਂ ਉਥੋਂ ਦਾ ਰਾਹ ਜਾਣਦੇ ਹੋ।”
5
ਥੋਮਾ ਨੇ ਉਸਨੂੰ ਕਿਹਾ, “ਪ੍ਰਭੂ ਜੀ ਜੇ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿਥੇ ਜਾ ਰਿਹਾ ਹੈ, ਫਿਰ ਅਸੀਂ ਰਸਤਾ ਕਿਥੋਂ ਜਾਣ ਸਕਦੇ ਹਾਂ?”
6
ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸਕਦਾ।
7
ਜੇਕਰ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੁੰਦੇ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸਨੂੰ ਵੇਖਿਆ ਹੈ।”
8
ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ! ਸਾਨੂੰ ਪਿਤਾ ਨੂੰ ਦਰਸ਼ਾ ਅਤੇ ਸਾਡੇ ਲਈ ਇਹੀ ਕਾਫ਼ੀ ਹੈ।”
9
ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’
10
ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹਡ਼ੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।
11
ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਜਾਂ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੀਆਂ ਕਰਾਮਾਤਾਂ ਕਾਰਣ ਮੇਰੇ ਵਿੱਚ ਵਿਸ਼ਵਾਸ ਕਰ।
12
ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹਡ਼ਾ ਮੇਰੇ ਵਿੱਚ ਨਿਹਚਾ ਰਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵਧ੍ਧ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।
13
ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।
14
ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ।
15
“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
16
ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਹਮੇਸ਼ਾ ਤੁਹਾਡੇ ਨਾਲ ਹੋਣ ਵਾਸਤੇ ਦੂਸਰਾ ਸਹਾਇਕ ਦੇਵੇਗਾ।
17
ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸਨੂੰ ਪ੍ਰਾਪਤ ਨਹੀਂ ਕਰ ਸਕਦੀ। ਕਿਉਂਕਿ ਜਗਤ ਨੇ ਨਾ ਉਸਨੂੰ ਵੇਖਿਆ ਹੈ ਤੇ ਨਾ ਹੀ ਉਸਨੂੰ ਜਾਣਦਾ ਹੈ। ਪਰ ਤੂੰ ਉਸਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ।
18
“ਮੈਂ ਤੈਨੂੰ ਅਨਾਥ ਬਾਲਕਾਂ ਵਾਂਗ ਇਕੱਲਾ ਛੱਡਕੇ ਨਹੀਂ ਜਾਵਾਂਗਾ। ਮੈਂ ਵਪਸ ਤੇਰੇ ਕੋਲ ਮੁਡ਼ਾਂਗਾ।
19
ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੂੰ ਵੇਖੇਂਗਾ ਕਿਉਂਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
20
ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
21
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹਡ਼ਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
22
ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”
23
ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸਦੇ ਨਾਲ ਰਹਾਂਗੇ।
24
ਪਰ ਜਿਹਡ਼ਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹਡ਼ੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।
25
“ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾਂ ਹਾਂ ਜਦੋਂ ਮੈਂ ਹਾਲੇ ਤੁਹਾਡੇ ਨਾਲ ਸੀ।
26
ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।
27
“ਮੈਂ ਤੁਹਾਡੇ ਲਈ ਸ਼ਾਂਤੀ ਛੱਡਦਾ ਹਾਂ। ਮੈਂ ਆਪਣਾ ਅਮਨ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
28
ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
29
ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।
30
ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।
31
ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉਠੋ, ਅਸੀਂ ਹੁਣ ਇਥੋਂ ਚੱਲੀਏ।”
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 15 →
All chapters:
1
2
3
4
5
6
7
8
9
10
11
12
13
14
15
16
17
18
19
20
21