bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
John 16
John 16
Punjabi ERV
← Chapter 15
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 17 →
1
“ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦਸੀਆਂ ਹਨ ਤਾਂ ਜੁ ਤੁਹਾਡਾ ਵਿਸ਼ਵਾਸ ਦ੍ਰਿਡ਼ ਰਹਿ ਸਕੇ।
2
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
3
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
4
ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ। “ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।
5
ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਤੁਹਾਨੂੰ ਨਹੀਂ ਪੁਛਦਾ ਤੂੰ ਕਿਥੇ ਜਾ ਰਿਹਾ ਹੈ।
6
ਤੁਹਾਡੇ ਦਿਲ ਦੁਖ ਨਾਲ ਭਰਪੂਰ ਹਨ ਕਿਉਂਕਿ ਮੈਂ ਤੁਹਨੂੰ ਅਜਿਹੀਆਂ ਗੱਲਾਂ ਦਸੀਆਂ ਹਨ।
7
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
8
ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਰਣੇ ਬਾਰੇ ਗਲਤ ਹਨ।
9
ਕਿਉਂਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਰਖਦੇ। ਉਹ ਸਾਬਤ ਕਰੇਗਾ ਕਿ ਲੋਕ ਪਾਪ ਦੇ ਬਾਰੇ ਗਲਤ ਹਨ।
10
ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵਧੇਰੇ ਨਹੀਂ ਵੇਖ ਸਕੋਂਗੇ।
11
ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਰਣੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਰਣਾ ਪਹਿਲਾਂ ਹੀ ਹੋ ਚੁੱਕਾ ਹੈ।
12
“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਵੇਲੇ ਤੁਹਾਡੇ ਲਈ ਉਨ੍ਹਾਂ ਨੂੰ ਸਵੀਕਾਰ ਕਰਨਾ ਮੁਸ਼ਕਿਲ ਹੈ।
13
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।
14
ਸਚਿਆਈ ਦਾ ਅਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ।
15
ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।
16
“ਥੋਡ਼ੀ ਦੇਰ ਬਾਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਦ, ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
17
ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਯਿਸੂ ਦਾ ਇਸਤੋਂ ਕੀ ਭਾਵ ਹੈ ਜਦੋਂ ਉਹ ਕਹਿੰਦਾ ਕਿ, ‘ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ?’ ਅਤੇ ਇਸਤੋਂ ਕੀ ਭਾਵ? ਕਿ ਜਦੋਂ ਉਹ ਕਹਿੰਦਾ, ‘ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?”‘
18
ਤਾਂ ਉਨ੍ਹਾਂ ਨੇ ਪੁੱਛਿਆ, “‘ਥੋਡ਼ੀ ਦੇਰ’ ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਆਖਦਾ ਹੈ ਅਸੀਂ ਨਹੀਂ ਸਮਝੇ।”
19
ਯਿਸੂ ਨੇ ਵੇਖਿਆ ਕਿ ਚੇਲੇ ਉਸਨੂੰ ਇਸ ਬਾਬਤ ਕੁਝ ਪੁਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋਡ਼ੇ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋਡ਼ੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’
20
ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।
21
ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀਡ਼ਾਂ ਭੁੱਲ ਜਾਂਦੀ ਹੈ।
22
ਤੁਹਾਡੇ ਨਾਲ ਵੀ ਇਵੇਂ ਹੀ ਹੈ। ਹੁਣ ਤੁਸੀਂ ਉਦਾਸ ਹੋ। ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਥੋਂ ਕੋਈ ਨਹੀਂ ਖੋਹ ਸਕਦਾ।
23
ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
24
ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।
25
“ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਡ਼ੇ ਸਪਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।
26
ਇਸ ਦਿਨ ਤੁਸੀਂ ਮੇਰੇ ਨਾਂ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੇਰੇ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਮੈਂ ਤੁਹਾਡੇ ਲਈ ਪਿਤਾ ਅੱਗੇ ਮੰਗਾਂ।
27
ਨਹੀਂ, ਪਿਤਾ ਆਪਣੇ-ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ।
28
ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”
29
ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪਸ਼ਟ ਬੋਲ ਰਿਹਾ ਹੈ ਅਤੇ ਤੂੰ ਸੰਕੇਤਕ ਟਿੱਪਣੀ ਇਸਤੇਮਾਲ ਨਹੀਂ ਕਰ ਰਿਹਾ।
30
ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
31
ਯਿਸੂ ਨੇ ਆਖਿਆ, “ਤਾਂ ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”
32
ਮੈਨੂੰ ਧਿਆਨ ਨਾਲ ਸੁਣੋ, ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰੀਂ ਮੁਡ਼ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
← Chapter 15
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 17 →
All chapters:
1
2
3
4
5
6
7
8
9
10
11
12
13
14
15
16
17
18
19
20
21