bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
John 2
John 2
Punjabi ERV
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 3 →
1
ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉਥੇ ਸੀ।
2
ਯਿਸੂ ਅਤੇ ਉਸਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।
3
ਉਥੇ ਮੈ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁਕ੍ਕ ਗਈ ਯਿਸੂ ਦੀ ਮਾਤਾ ਨੇ ਉਸਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈ ਨਹੀਂ ਹੈ।”
4
ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”
5
ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
6
ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮਟ੍ਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮਟ੍ਟ ਸ਼ੁਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ੍ਟ ਵਿੱਚ 100 ਲੀਟਰ ਤੋਂ ਲੈਕੇ 150 ਲੀਟਰ ਤੱਕ ਜਲ ਰੱਖਿਆ ਜਾ ਸਕਦਾ ਹੈ।
7
ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮਟ੍ਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮਟ੍ਟਾਂ ਨੂੰ ਜਲ ਨਾਲ ਨਕ੍ਕੋ-ਨਕ੍ਕ ਭਰ ਦਿੱਤਾ।
8
ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਖਿਚ੍ਚੋ ਅਤੇ ਦਾਵਤਾਂ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸਨੂੰ ਦੇ ਦਿੱਤਾ।
9
ਉਸਨੇ ਉਹ ਜਲ ਚਖ ਕੇ ਵੇਖਿਆ। ਉਹ ਮੈ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈ ਕਿਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਵਤ ਦੇ ਪਰਧਾਨ ਨੇ ਲਾਡ਼ੇ ਨੂੰ ਸਦਿਆ।
10
ਅਤੇ ਉਸਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਮੈ ਰਖੀ ਹੈ।”
11
ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।
12
ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸਦੇ ਭਰਾ, ਅਤੇ ਉਸਦੇ ਚੇਲੇ ਵੀ ਉਸਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
13
ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇਡ਼ੇ ਸੀ। ਇਸਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।
14
ਉਥੇ ਉਸਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
15
ਯਿਸੂ ਨੇ ਰਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
16
ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”
17
ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਲਗਨ ਮੈਨੂੰ ਅੰਦਰੋਂ ਸਾਡ਼ ਰਹੀ ਹੈ।” ਜ਼ਬੂਰ 69:9
18
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।
19
ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”
20
ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”
21
ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸ਼ਰੀਰ ਸੀ।
22
ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।
23
ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
24
ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
25
ਯਿਸੂ ਨੂੰ ਇਸ ਗੱਲ ਦੀ ਲੋਡ਼ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 3 →
All chapters:
1
2
3
4
5
6
7
8
9
10
11
12
13
14
15
16
17
18
19
20
21