bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
John 20
John 20
Punjabi ERV
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 21 →
1
ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿਥੇ ਯਿਸੂ ਦਾ ਸ਼ਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸਨੇ ਵੇਖਿਆ ਜਿਸ ਪੱਥਰ ਨੇ ਕਬਰ ਢਕੀ ਹੋਈ ਸੀ ਉਹ ਹਟਿਆ ਹੋਇਆ ਸੀ।
2
ਤਾਂ ਮਰਿਯਮ ਨਸ੍ਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸਨੂੰ ਕਿਥੇ ਰੱਖਿਆ ਹੈ?”
3
ਤਾਂ ਪਤਰਸ ਅਤੇ ਦੂਜੇ ਚੇਲੇ ਨੇ ਕਬਰ ਵੱਲ ਜਾਣਾ ਸ਼ੁਰੂ ਕੀਤਾ।
4
ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਹਿਆ।
5
ਇਸਨੇ ਥੱਲੇ ਝੁਕ ਕੇ ਅੰਦਰ ਵੇਖਿਆ ਤਾਂ ਉਸਨੇ ਉਹ ਲਿਨਨ ਦੇ ਕੱਪਡ਼ੇ ਉਥੇ ਪਏ ਹੋਏ ਵੇਖੇ, ਪਰ ਉਹ ਅੰਦਰ ਨਾ ਗਿਆ।
6
ਤਦ ਸ਼ਮਊਨ ਪਤਰਸ ਵੀ ਉਸਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵਡ਼ ਗਿਆ ਉਸਨੇ ਵੀ ਉਥੇ ਲਿਨਨ ਦੇ ਕੱਪਡ਼ੇ ਪਏ ਵੇਖੇ।
7
ਉਸਨੇ ਉਹ ਕੱਪਡ਼ਾ ਵੀ ਵੇਖਿਆ ਜਿਹਡ਼ਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪਡ਼ਾ ਤਹਿ ਕਰਕੇ ਉਨ੍ਹਾਂ ਲਿਨਨ ਦੇ ਕੱਪਡ਼ਿਆ ਤੋਂ ਹਟਕੇ ਇੱਕ ਪਾਸੇ ਪਿਆ ਹੋਇਆ ਸੀ।
8
ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹਡ਼ਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁਚਿਆ ਸੀ। ਜਦ ਉਸਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸਨੂੰ ਨਿਹਚਾ ਹੋਈ।
9
ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੌਤ ਤੋਂ ਉਭਰਨਾ ਚਾਹੀਦਾ ਹੈ।
10
ਫ਼ੇਰ ਚੇਲੇ ਘਰ ਨੂੰ ਵਾਪਸ ਮੁਡ਼ੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖਡ਼ੀ ਰੋ ਰਹੀ ਸੀ।
11
ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕਕੇ ਕਬਰ ਅੰਦਰ ਵੇਖਿਆ।
12
ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉਥੇ ਬੈਠੇ ਹੋਏ ਸਨ ਜਿਥੇ ਯਿਸੂ ਦਾ ਸ਼ਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ।
13
ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸ਼ਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸਨੂੰ ਕਿਥੇ ਰੱਖਿਆ ਹੈ।”
14
ਜਦੋਂ ਉਸਨੇ ਇਹ ਆਖਿਆ ਅਤੇ ਆਸੇ-ਪਾਸੇ ਮੁਡ਼ੀ, ਤਾਂ ਉਥੇ ਉਸਨੇ ਯਿਸੂ ਨੂੰ ਖਢ਼ਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
15
ਯਿਸੂ ਨੇ ਉਸਨੂੰ ਕਿਹਾ, “ਮੇਰੀ ਪਿਆਰੀ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲਭ ਰਹੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸਨੂੰ ਆਖਿਆ, “ਜਨਾਬ, ਜੇ ਤੁਸੀਂ ਉਸਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸਨੂੰ ਕਿਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸਕਾਂ ਅਤੇ ਉਸਨੂੰ ਲੈ ਲਵਾਂ।”
16
ਯਿਸੂ ਨੇ ਉਸਨੂੰ ਆਖਿਆ, “ਮਰਿਯਮ।” ਮਰਿਯਮ ਮੁਡ਼ੀ ਅਤੇ ਯਿਸੂ ਵੱਲ ਤਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
17
ਯਿਸੂ ਨੇ ਉਸਨੂੰ ਆਖਿਆ, “ਮੈਨੂੰ ਨਾ ਫ਼ਡ਼! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
18
ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦਸਿਆ, “ਮ੍ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦਸੀਆਂ ਜੋ ਯਿਸੂ ਨੇ ਉਸਨੂੰ ਆਖੀਆਂ ਸਨ।
19
ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕਸਾਥ ਇਕੱਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਮ੍ਹਣੇ ਖਢ਼ਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
20
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖਕੇ ਬਡ਼ੇ ਪ੍ਰਸੰਨ ਹੋਏ।
21
ਤਦ ਯਿਸੂ ਨੇ ਮੁਡ਼ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘਲਿਆ ਹੈ।”
22
ਮਗਰੋਂ ਯਿਸੂ ਨੇ ਇਹ ਆਖਿਆ ਉਸਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।
23
ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”
24
ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸਨੂੰ ਦੀਦੁਮਸ ਵੀ ਆਖਦੇ ਸਨ, ਉਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਰ੍ਹਾਂ ਵਿੱਚੋਂ ਇੱਕ ਸੀ।
25
ਦੂਜੇ ਚੇਲਿਆਂ ਨੇ ਥੋਮਾਂ ਨੂੰ ਦਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿਥੇ ਮੇਖਾਂ ਗਡ੍ਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵਖੀ ਤੇ ਨਾ ਰਖ ਲਵਾਂ।’
26
ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇਕੱਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰ੍ਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣਕੇ ਖਢ਼ਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”
27
ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇਥੇ ਰਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵਖੀ ਤੇ ਰਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
28
ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
29
ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”
30
ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹਡ਼ੇ ਉਸਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ।
31
ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸਕੋ।
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 21 →
All chapters:
1
2
3
4
5
6
7
8
9
10
11
12
13
14
15
16
17
18
19
20
21