bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
John 6
John 6
Punjabi ERV
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 7 →
1
ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚਲਿਆ ਗਿਆ।
2
ਬਹੁਤ ਸਾਰੇ ਲੋਕ ਉਸਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ।
3
ਯਿਸੂ ਪਹਾਡ਼ੀ ਉੱਤੇ ਗਿਆ ਅਤੇ ਉਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
4
ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇਡ਼ੇ ਆ ਰਿਹਾ ਸੀ।
5
ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ “ਅਸੀਂ ਕਿਥੋਂ ਉਚਿਤ ਰੋਟੀ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਦੇ ਹਨ।”
6
ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
7
ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕਡ਼ਾ ਹੀ ਦੇਣ ਯੋਗ ਹੋਵਾਂਗੇ।”
8
ਉਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸਨੇ ਆਖਿਆ,
9
“ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”
10
ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ। ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉਥੇ ਬੈਠ ਗਏ।
11
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
12
ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮਛੀਆਂ ਦੇ ਟੁਕਡ਼ੇ ਇਕਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”
13
ਤਾਂ ਚੇਲਿਆਂ ਨੇ ਬਚੇ ਹੋਏ ਟੁਕਡ਼ਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਛੱਡੀਆਂ ਗਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁਕਡ਼ਿਆਂ ਨਾਲ 12 ਟੋਕਰੀਆਂ ਭਰੀਆਂ।
14
ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸਨੂੰ ਆਪਣਾ ਬਾਦਸ਼ਾਹ ਬਨਾਉਣਾ ਚਾਹੁੰਦੇ ਹਨ। ਤਾਂ ਯਿਸੂ ਉਥੋਂ ਵਿਦਾ ਹੋਕੇ ਇਕੱਲਾ ਹੀ ਪਹਾਡ਼ਾਂ ਵੱਲ ਚਲਿਆ ਗਿਆ।
16
ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਨੂੰ ਚਲੇ ਗਏ।
17
ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ।
18
ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
19
ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇਡ਼ੇ ਆਉਂਦਾ ਵੇਖ ਡਰ ਗਏ।
20
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਹਾਂ ਡਰੋ ਨਾ।”
21
ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇਡ਼ੀ ਅੰਦਰ ਚਢ਼ਾਕੇ ਖੁਸ਼ ਹੋ ਗਏ। ਉਸਤੋਂ ਬਾਦ ਜਿਥੇ ਉਨ੍ਹਾਂ ਨੇ ਪੁੱਜਣਾ ਸੀ, ਬੇਡ਼ੀ ਉਥੇ ਪਹੁੰਚੀ।
22
ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇਡ਼ੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇਡ਼ੀ ਬੇਡ਼ੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉਥੇ ਕੇਵਲ ਇਹੀ ਇੱਕ ਬੇਡ਼ੀ ਸੀ।
23
ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇਡ਼ੀਆਂ ਉਸ ਥਾਂ ਤੇ ਆਈਆਂ ਜਿਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਦ ਰੋਟੀ ਖਾਧੀ ਸੀ।
24
ਫਿਰ ਭੀਡ਼ ਨੇ ਉਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚਢ਼ੇ ਅਤੇ ਯਿਸੂ ਨੂੰ ਲਭਣ ਲਈ ਕਫਰਨਾਹੂਮ ਨੂੰ ਆ ਗਏ।
25
ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਰਲੇ ਪਾਰ ਲਭਿਆ, ਉਨ੍ਹਾਂ ਨੇ ਉਸਨੂੰ ਪੁੱਛਿਆ, “ਗੁਰੂ ਜੀ, “ਤੁਸੀਂ ਇਥੇ ਕਦੋਂ ਆਏ?”
26
ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹਡ਼ੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਵੀ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। “ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
28
ਭੀਡ਼ ਨੇ ਪੁੱਛਿਆ, “ਉਹ ਕਿਹਡ਼ੀਆਂ ਕਰਨੀਆਂ ਹਨ ਜਿਹਡ਼ੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰਖਦਾ ਹੈ?”
29
ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰਖਦਾ ਹੈ ਕਿ, ਜਿਸਨੂੰ ਉਸਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”
30
ਭੀਡ਼ ਨੇ ਪੁੱਛਿਆ, “ਤੂੰ ਕਿਹਡ਼ਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
31
ਸਾਡੇ ਪੂਰਵਜਾਂ ਨੇ ਉਜਾਡ਼ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”‘
32
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।
33
ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
34
ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾ ਦੇਵੀਂ।”
35
ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹਡ਼ਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁਖਾ ਨਹੀਂ ਰਹੇਗਾ ਅਤੇ ਜਿਹਡ਼ਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
36
ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਨਿਹਚਾ ਨਹੀਂ ਕਰਦੇ।
37
ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸਨੂੰ ਕਢਾਂਗਾ ਨਹੀਂ।
38
ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
39
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਅਵਸ਼ ਉਭਾਰਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰਖਦਾ ਹੈ।
40
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰਖਦਾ ਹੈ ਸੋ ਸਦੀਵੀ ਜੀਵਨ ਪਾਵੇਗਾ। ਮੈਂ ਉਸਨੂੰ ਅੰਤ ਦੇ ਦਿਨ ਜਿਉਂਦਾ ਉਭਾਰਾਂਗਾ।”
41
ਫੇਰ ਯਹੂਦੀ ਉਸ ਬਾਰੇ ਬੁਡ਼-ਬੁਡ਼ਾਉਣ ਲੱਗ ਪਏ ਕਿਉਂਕਿ ਉਸਨੇ ਆਖਿਆ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42
ਯਹੂਦੀਆਂ ਨੇ ਆਖਿਆ, “ਉਹ ਯਿਸੂ ਹੈ। ਉਹ ਯੂਸੁਫ਼ ਦ ਪੁੱਤਰ ਹੈ। ਅਸੀਂ ਉਸਦੇ ਮਾਤਾ ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।”‘
43
ਪਰ ਯਿਸੂ ਨੇ ਆਖਿਆ, “ਆਪਣੇ-ਆਪ ਵਿੱਚ ਬੁਡ਼-ਬੁਡ਼ਾਉਨਾ ਬੰਦ ਕਰੋ।
44
ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਉਭਾਰਾਂਗਾ।
45
ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ। ਹਰ ਕੋਈ ਜਿਹਡ਼ਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।
46
ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹਡ਼ਾ ਪਰਮੇਸ਼ੁਰ ਤੋਂ ਆਇਆ ਹੈ, ਉਹੀ ਹੈ ਜਿਸਨੇ ਪਿਤਾ ਨੂੰ ਵੇਖਿਆ।
47
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰਖਦਾ ਹੈ ਸਦੀਵੀ ਜੀਵਨ ਪਾਉਂਦਾ ਹੈ।
48
ਮੈਂ ਹੀ ਜੀਵਨ ਦੀ ਰੋਟੀ ਹਾਂ।
49
ਤੁਹਾਡੇ ਪੂਰਵਜਾਂ ਨੇ ਉਜਾਡ਼ ਵਿੱਚ ਮੰਨ ਖਾਧਾ ਅਤੇ ਮਰ ਗਏ।
50
ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
51
ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹਡ਼ਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸ਼ਰੀਰ ਹੈ। ਮੈਂ ਆਪਣਾ ਸ਼ਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
52
ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸ਼ਰੀਰ ਖਾਣ ਲਈ ਕਿਵੇਂ ਦੇ ਸਕਦਾ ਹੈ?”
53
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸ਼ਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।
54
ਉਹ ਮਨੁੱਖ ਜਿਹਡ਼ਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਵੀ ਜੀਵਨ ਉਸੇ ਦਾ ਹੈ ਅਤੇ ਮੈਂ ਉਸਨੂੰ ਅਖੀਰਲੇ ਦਿਨ ਉਭਾਰਾਂਗਾ।
55
ਮੇਰਾ ਸ਼ਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।
56
ਉਹ ਜਿਹਡ਼ਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।
57
ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ।
58
ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹਡ਼ੀ ਸਾਡੇ ਪੁਰਖਿਆ ਨੇ ਉਜਾਡ਼ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”
59
ਜਦੋਂ ਯਿਸੂ ਕਫਰਨਾਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ ਉਸਨੇ ਇਹ ਸਭ ਗੱਲਾਂ ਆਖੀਆਂ।
60
ਉਸਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣੀਆ ਅਤੇ ਆਖਿਆ, “ਇਹ ਉਪਦੇਸ਼ ਇੰਨਾ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
61
ਯਿਸੂ ਜਾਣਦਾ ਸੀ ਕਿ ਉਸਦੇ ਚੇਲੇ ਇਸ ਬਾਰੇ ਬੁਡ਼-ਬੁਡ਼ਾ ਰਹੇ ਸਨ ਇਸ ਲਈ ਉਸਨੇ ਆਖਿਆ, “ਕੀ ਇਹ ਉਪਦੇਸ਼ ਤੁਹਾਨੂੰ ਪਰੇਸ਼ਾਨ ਕਰਦਾ ਹੈ?
62
ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉਥੇ ਵਾਪਸ ਜਾਂਦਿਆਂ ਵੇਖੋਂਗੇ, ਜਿਥੋਂ ਉਹ ਆਇਆ ਸੀ?
63
ਇਹ ਸ਼ਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
64
ਪਰ ਤੁਹਾਡੇ ਵਿੱਚੋਂ ਕੁਝ ਯਕੀਨ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਮੁਡ਼ ਪਵੇਗਾ।
65
ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸਕਦਾ।”
66
ਇਸੇ ਕਾਰਣ, ਯਿਸੂ ਦੇ ਬਹੁਤੇ ਚੇਲਿਆਂ ਨੇ ਉਸਨੂੰ ਛੱਡ ਦਿੱਤਾ ਅਤੇ ਭਵਿਖ ਵਿੱਚ ਉਸਦਾ ਅਨੁਸਰਣ ਨਾ ਕੀਤਾ।
67
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”
68
ਸ਼ਮਊਨ ਪਤਰਸ ਨੇ ਉਸਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਵੀ ਜੀਵਨ ਦਿੰਦੇ ਹਨ।
69
ਸਾਨੂੰ ਤੇਰੇ ਤੇ ਆਸਥਾ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰਖ “
70
ਤਾਂ ਯਿਸੂ ਨੇ ਜਵਾਬ ਦਿੱਤਾ, “ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਜਣਾ ਸ਼ੈਤਾਨ ਹੈ।”
71
ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ। ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸਨੇ ਯਿਸੂ ਦੇ ਵਿਰੁੱਧ ਹੋ ਜਾਣਾ ਸੀ।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 7 →
All chapters:
1
2
3
4
5
6
7
8
9
10
11
12
13
14
15
16
17
18
19
20
21