bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
John 7
John 7
Punjabi ERV
← Chapter 6
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 8 →
1
ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸਨੂੰ ਮਾਰਨਾ ਚਾਹੁੰਦੇ ਸਨ।
2
ਯਹੂਦੀਆਂ ਲਈ ਡੇਰਿਆਂ ਦੇ ਪੁਰਬ ਦਾ ਸਮਾਂ ਨੇਡ਼ੇ ਆ ਰਿਹਾ ਸੀ।
3
ਇਸ ਲਈ ਯਿਸੂ ਦੇ ਭਰਾਵਾਂ ਨੇ ਉਸਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹਡ਼ੇ ਕਰਿਸ਼ਮੇ ਤੂੰ ਕਰਦਾ ਹੈਂ ਉਥੇ ਤੇਰੇ ਚੇਲੇ ਵੇਖ ਸਕਣ,
4
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹਡ਼ੇ ਅਨੋਖੇ ਕੰਮ ਤੂੰ ਕਰਦਾ ਹੈਂ।”
5
ਯਿਸੂ ਦੇ ਭਰਾਵਾਂ ਨੇ ਵੀ ਉਸ ਵਿੱਚ ਵਿਸ਼ਵਾਸ ਨਹੀਂ ਕੀਤਾ।
6
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
7
ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈਡ਼ੇ ਕੰਮ ਕਰਦੇ ਹਨ।
8
ਇਸ ਲਈ ਤਿਉਹਾਰ ਤੇ ਤੁਸੀਂ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਵਾਂਗਾ। ਮੇਰੇ ਲਈ ਅਜੇ ਸਹੀ ਵਕਤ ਨਹੀਂ ਆਇਆ।”
9
ਇਹ ਆਖਣ ਤੋਂ ਬਾਦ ਯਿਸੂ ਗਲੀਲ ਵਿੱਚ ਹੀ ਠਹਿਰਿਆ।
10
ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਮ੍ਹਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
11
ਉਥੇ ਯਹੂਦੀ ਤਿਉਹਾਰ ਦੇ ਇਕਠ ਵਿੱਚ ਯਿਸੂ ਨੂੰ ਲਭਣ ਲੱਗੇ ਅਤੇ ਆਖਿਆ, “ਉਹ ਕਿਥੇ ਹੈ?”
12
ਉਥੇ ਬਡ਼ੀ ਭੀਡ਼ ਇਕੱਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
13
ਪਰ ਇੰਨਾ ਬਹਾਦੁਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਸਹਿਮੇ ਹੋਏ ਸਨ।
14
ਤਕਰੀਬਨ ਅਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
15
ਯਹੂਦੀ ਹੈਰਾਨ ਸਨ ਅਤੇ ਆਖਿਆ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਉਹ ਇਹ ਸਭ ਕਿਵੇਂ ਸਿਖਿਆ?”
16
ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ।
17
ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
18
ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹਡ਼ਾ, ਉਸਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
19
ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
20
ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
21
ਯਿਸੂ ਨੇ ਜਵਾਬ ਦਿੱਤਾ, “ਮੈਂ ਇੱਕ ਕਰਿਸ਼ਮਾ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
22
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।
23
ਇਸ ਲਈ ਸ਼ਰ੍ਹਾ ਦੀ ਪਾਲਣਾ ਲਈ ਕਿਸੇ ਵੀ ਵਿਅਕਤੀ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਵਿਅਕਤੀ ਦੇ ਪੂਰੇ ਸ਼ਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
24
ਕਿਸੇ ਚੀਜ਼ ਦੇ ਬਾਹਰੀ ਅਕਾਰ ਤੋਂ ਨਿਰਣਾ ਨਾ ਕਰੋ ਬਲਕਿ ਜੋ ਠੀਕ ਹੈ ਉਸਦੇ ਅਧਾਰ ਤੇ ਨਿਰਣਾ ਕਰੋ।”
25
ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੀ ਮਨੁੱਖ ਹੋ ਸਕਦਾ ਹੈ ਜਿਸਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।”
26
ਪਰ ਉਹ ਖੁਲ੍ਹੇ-ਆਮ ਉਪਦੇਸ਼ ਦੇ ਰਿਹਾ ਹੈ ਅਤੇ ਉਸਨੂੰ ਕੋਈ ਉਪਦੇਸ਼ ਦੇਣ ਤੋਂ ਨਹੀਂ ਰੋਕ ਰਿਹਾ। ਸੰਭਵ ਹੈ, ਕਿ ਆਗੂਆਂ ਨੇ ਉਸਨੂੰ ਮਸੀਹ ਮੰਨ ਲਿਆ ਹੋਵੇ।
27
ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿਥੋਂ ਦਾ ਹੈ?”
28
ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿਥੋਂ ਆਇਆ ਹਾਂ। ਪਰ ਮੈਂ ਇਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹਡ਼ਾ ਸੱਚਾ ਹੈ। ਪਰ ਤੁਸੀਂ ਉਸਨੂੰ ਨਹੀਂ ਜਾਣਦੇ।
29
ਪਰ ਮੈਂ ਉਸਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸਨੇ ਮੈਨੂੰ ਭੇਜਿਆ ਹੈ।”
30
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸਨੂੰ ਫ਼ਡ਼ਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸਨੂੰ ਛੂਹ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ।
31
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵਧ੍ਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”
32
ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
33
ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋਡ਼ਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਵਾਂਗਾ, ਜਿਸਨੇ ਮੈਨੂੰ ਇਥੇ ਭੇਜਿਆ ਹੈ।
34
ਤੁਸੀਂ ਮੈਨੂੰ ਲਭੋਂਗੇ ਪਰ ਲਭ ਨਾ ਸਕੋਂਗੇ ਕਿਉਂਕਿ ਤੁਸੀਂ ਉਥੇ ਨਹੀਂ ਪਹੁੰਚ ਪਾਵੋਂਗੇ ਜਿਥੇ ਮੈਂ ਹਾਂ।”
35
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿਥੇ ਚਲਾ ਜਾਵੇਗਾ ਜਿਥੇ ਕਿ ਅਸੀਂ ਇਸਨੂੰ ਲਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?
36
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲਭੋਂਗੇ ਪਰ ਮੈਨੂੰ ਭਾਲ ਨਹੀਂ ਸਕੋਂਗ਼ੇ। ਅਤੇ ਤੁਸੀਂ ਉਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
37
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸਨੂੰ ਮੇਰੇ ਕੋਲ ਆਕੇ ਪੀਣ ਦਿਉ।
38
ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸਦੇ ਦਿਲ ਵੱਲੋਂ ਵਹਿਣਗੇ।”
39
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸਨੂੰ ਪ੍ਰਾਪਤ ਕਰ ਸਕਣਗੇ। ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਮਹਿਮਾ ਲਈ ਉਭਾਰਿਆ ਨਹੀਂ ਸੀ ਗਿਆ।
40
ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
41
ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਹੋਰਨਾਂ ਨੇ ਆਖਿਆ, “ਮਸੀਹ ਗਲੀਲ ਵਿੱਚ ਨਹੀਂ ਗਾ।
42
ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿਥੇ ਦਾਊਦ ਰਹਿੰਦਾ ਸੀ।”
43
ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।
44
ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸਨੂੰ ਹੱਥ ਨਾ ਪਾਇਆ।
45
ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46
ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
47
ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸਦਾ ਭਾਵ ਇਹ ਹੈ ਕਿ ਉਸਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।
48
ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!
49
ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
50
ਉਸਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
51
ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸਨੇ ਕੀ ਕੀਤਾ ਹੈ?”
52
ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪਢ਼ੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
53
ਸਾਰੇ ਯਹੂਦੀ ਆਗੂ ਉਥੋਂ ਆਪੋ-ਆਪਣੇ ਘਰ ਚਲੇ ਗਏ।
← Chapter 6
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 8 →
All chapters:
1
2
3
4
5
6
7
8
9
10
11
12
13
14
15
16
17
18
19
20
21