bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
John 9
John 9
Punjabi ERV
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 10 →
1
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।
2
ਯਿਸੂ ਦੇ ਚੇਲਿਆਂ ਨੇ ਉਸਨੂੰ ਆਖਿਆ, “ਗੁਰੂ, ਇਹ ਆਦਮੀ ਜਨਮ ਤੋਂ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੁਆਰਾ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸਦੇ ਆਪਣੇ ਪਾਪਾਂ ਕਾਰਣ ਜਾਂ ਉਸਦੇ ਮਾਂ-ਬਾਪ ਦੇ ਪਾਪਾਂ ਕਾਰਣ?”
3
ਯਿਸੂ ਨੇ ਆਖਿਆ, “ਇਹ ਉਸਦੇ ਪਾਪਾਂ ਦਾ ਜਾਂ ਉਸਦੇ ਮਾਂ-ਬਾਪ ਦੇ ਪਾਪਾਂ ਦਾ ਨਤੀਜਾ ਨਹੀਂ ਹੈ। ਪਰ ਇਹ ਚੰਗਾ ਹੋਕੇ ਲੋਕਾਂ ਨੂੰ ਪਰਮੇਸ਼ੁਰ ਦੀ ਸ਼ਕਤੀ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।
4
ਸਾਨੂੰ ਉਸ ਪਰਮੇਸ਼ੁਰ ਦਾ ਕਾਰਜ, ਦਿਨ ਰਹਿੰਦਿਆਂ ਕਰਨਾ ਚਾਹੀਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।
5
ਜਦ ਤੀਕ ਮੈਂ ਦੁਨੀਆਂ ਵਿੱਚ ਹਾਂ ਮੈਂ ਦੁਨੀਆਂ ਲਈ ਚਾਨਣ ਹਾਂ।”
6
ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁਕਿਆ ਅਤੇ ਇਸ ਨਾਲ ਥੋਡ਼ਾ ਚਿੱਕਡ਼ ਕੀਤਾ ਅਤੇ ਉਹ ਚਿੱਕਡ਼ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।
7
ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅਖਾਂ ਧੋ, ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸਨੂੰ ਸਭ ਵਿਖਦਾ ਸੀ।
8
ਜਿਨ੍ਹਾਂ ਲੋਕਾਂ ਨੇ ਇਸਨੂੰ ਭੀਖ ਮੰਗਦਿਆਂ ਵੇਖਿਆ ਸੀ। ਅਤੇ ਉਸਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਇੱਕ ਨਹੀਂ ਜਿਹਡ਼ਾ ਬੈਠਕੇ ਭੀਖ ਮੰਗਦਾ ਹੁੰਦਾ ਸੀ।”
9
[This verse may not be a part of this translation]
10
ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਤੈਨੂੰ ਤੇਰੀ ਦ੍ਰਿਸ਼ਟੀ ਕਿਵੇਂ ਪ੍ਰਾਪਤ ਹੋਈ?”
11
ਆਦਮੀ ਨੇ ਉੱਤਰ ਦਿੱਤਾ, “ਯਿਸੂ ਨਾਮੀਂ ਆਦਮੀ ਨੇ ਕੁਝ ਚਿੱਕਡ਼ ਬਣਾਇਆ ਤੇ ਮੇਰੀਆਂ ਅਖਾਂ ਉੱਤੇ ਪਾ ਦਿੱਤਾ। ਉਸਨੇ ਮੈਨੂੰ ਸਿਲੋਮਾਨ ਕੁੰਡ ਤੇ ਧੋਣ ਵਾਸਤੇ ਜਾਣ ਲਈ ਕਿਹਾ। ਜਦ ਮੈਂ ਸਿਲੋਮਾਨ ਕੁੰਡ ਤੇ ਗਿਆ ਅਤੇ ਅਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਸੀ।”
12
ਲੋਕਾਂ ਨੇ ਉਸਨੂੰ ਆਖਿਆ “ਉਹ ਕਿਥੇ ਹੈ? ਮਨੁੱਖ ਨੇ ਜਵਾਬ ਦਿੱਤਾ, “ਮੈਂ ਨਹੀਂ ਜਾਣਦਾ।”
13
ਜਦੋਂ ਲੋਕ ਉਸ ਆਦਮੀ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
14
ਯਿਸੂ ਨੇ ਗਾਰਾ ਬਣਾਕੇ ਉਸ ਆਦਮੀ ਦੀਆਂ ਅਖਾਂ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ।”
15
ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀ ਦ੍ਰਿਸ਼ਟੀ ਕਿਵੇਂ ਮਿਲੀ?” ਮਨੁੱਖ ਨੇ ਉੱਤਰ ਦਿੱਤਾ, “ਉਸਨੇ ਮੇਰੀਆਂ ਅਖਾਂ ਤੇ ਚਿੱਕਡ਼ ਲਾਇਆ, ਮੈਂ ਅਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
16
ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
17
ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”
18
ਜਦੋਂ ਤੱਕ ਉਸਦੇ ਮਾਪਿਆਂ ਨੂੰ ਨਹੀਂ ਸਦਿਆ ਯ੍ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਆਦਮੀ ਅੰਨ੍ਹਾ ਸੀ ਅਤੇ ਰਾਜ਼ੀ ਕੀਤਾ ਗਿਆ ਸੀ।
19
ਯਹੂਦੀਆਂ ਨੇ ਉਸਦੇ ਮਾਂ-ਬਾਪ ਨੂੰ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਆਖਦੇ ਹੋ ਕਿ ਇਹ ਅੰਨ੍ਹਾ ਜਨਮਿਆਂ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
20
ਉਸਦੇ ਮਾਪਿਆਂ ਨੇ ਆਖਿਆ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜਨਮਿਆਂ ਸੀ ਤਾਂ ਅੰਨ੍ਹਾ ਸੀ।
21
ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸਨੂੰ ਪੁਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸਕਦਾ ਹੈ।”
22
ਉਸਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
23
ਇਸੇ ਲਈ ਉਸਦੇ ਮਾਪਿਆਂ ਨੇ ਆਖਿਆ, “ਉਹ ਕਾਫ਼ੀ ਸਿਆਣਾ ਹੈ, ਉਸਨੂੰ ਹੀ ਪੁਛ ਲਵੋ।”
24
ਯਹੂਦੀ ਆਗੂਆਂ ਨੇ ਉਸ ਆਦਮੀ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਮ੍ਹਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
25
ਉਸ ਮਨੁੱਖ ਨੇ ਆਖਿਆ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗ਼ਲ੍ਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖ ਸਕਦਾ ਹਾਂ।”
26
ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸਨੇ ਤੈਨੂੰ ਕੀ ਕੀਤਾ? ਉਸਨੇ ਕਿਵੇਂ ਤੇਰੀਆਂ ਅਖਾਂ ਚੰਗੀਆਂ ਕੀਤੀਆਂ?”
27
ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸਦੇ ਚੇਲੇ ਬਣਨਾ ਚਾਹੁੰਦੇ ਹੋ?”
28
ਯਹੂਦੀਆਂ ਦੇ ਆਗੂ ਬਡ਼ੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬਡ਼ਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੁਸਾ ਦੇ ਚੇਲੇ ਹਾਂ।
29
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਆਦਮੀ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿਥੋਂ ਆਇਆ ਹੈ।”
30
ਉਸ ਮਨੁੱਖ ਨੇ ਕਿਹਾ, “ਇਹ ਬਡ਼ੀ ਅਜੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿਥੋਂ ਆਇਆ ਹੈ। ਪਰ ਇਸਨੇ ਮੇਰੀਆਂ ਅਖਾਂ ਰਾਜੀ ਕੀਤੀਆਂ ਹਨ।
31
ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸਦੇ ਹੁਕਮਾਂ ਦਾ ਆਗਿਆਕਾਰੀ ਹੈ।
32
ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਆਦਮੀ ਦੀਆਂ ਅਖਾਂ ਚੰਗੀਆਂ ਕੀਤੀਂ ਹੋਣ।
33
ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹੀ ਗੱਲ ਕਰਨ ਯੋਗ ਨਾ ਹੁੰਦਾ।”
34
ਯਹੂਦੀਆਂ ਦੇ ਆਗੂਆਂ ਨੇ ਜਵਾਬ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸਨੂੰ ਚਲੇ ਜਾਣ ਲਈ ਕਿਹਾ।
35
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
36
ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਵਿੱਚ ਵਿਸ਼ਵਾਸ ਕਰ ਸਕਾਂ।”
37
ਯਿਸੂ ਨੇ ਉਸਨੂੰ ਆਖਿਆ, “ਤੂੰ ਉਸਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
38
ਯਿਸੂ ਨੇ ਉਸਨੂੰ ਆਖਿਆ, “ਪ੍ਰਭੂ! ਮੈਂ ਨਿਹਚਾ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁਕ ਕੇ ਯਿਸੂ ਨੂੰ ਮਥਾ ਟੇਕਿਆ।”
39
ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਰਣਾ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸਕਣ ਅਤੇ ਉਹ ਜਿਹਡ਼ੇ ਸੋਚਦੇ ਹਨ ਕਿ ਉਹ ਵੇਖ ਸਕਦੇ ਹਨ ਅੰਨ੍ਹੇ ਹੋ ਜਾਣ।”
40
ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇਡ਼ੇ ਖਡ਼ੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
41
ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, “ਅਸੀਂ ਵੇਖ ਸਕਦੇ ਹਾਂ’, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰਖਦੇ ਹੋ।”
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21