bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
Mark 13
Mark 13
Punjabi ERV
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 14 →
1
ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡਕੇ ਜਾ ਰਿਹਾ ਸੀ ਤਾਂ ਉਸਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
2
ਉਸਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖਡ਼ਾ ਨਹੀਂ ਰਹੇਗਾ।”
3
ਬਾਦ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇਕੱਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸਨੂੰ ਪੁੱਛਿਆ।
4
“ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?”
5
ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ।
6
ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।
7
ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹਡ਼ੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।
8
ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲਡ਼ੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲਡ਼ੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵਖ-ਵਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
9
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
10
ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ।
11
ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
12
ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ਡ਼ਵਾਉਨਗੇ। ਪਿਓ ਆਪਣੇ ਬਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਉਣਗੇ।
13
ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹਡ਼ਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।
14
“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹਡ਼ੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸਨੂੰ ਉਸ ਜਗ੍ਹਾ ਵੇਖੋਂਗੇ ਜਿਥੇ ਇਸਨੂੰ ਨਹੀਂ ਆਉਣਾ ਚਾਹੀਦਾ ਹੈ।”‘ (ਤੁਸੀਂ ਜਿਹਡ਼ਾ ਇਸਨੂੰ ਪਢ਼ਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) ਉਸ ਸਮੇਂ, ਯਹੂਦਿਯਾ ਵਿਚਲੇ ਲੋਕਾਂ ਨੂੰ ਪਹਾਡ਼ਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।”
15
ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸਨੂੰ ਥਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।
16
ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸਨੂੰ ਆਪਣਾ ਕੁਡ਼ਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ।
17
ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾਡ਼ਾ ਹੋਵੇਗਾ ਜਿਹਡ਼ੀਆਂ ਦੁਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।
18
ਪ੍ਰਾਰਥਨਾ ਕਰਨਾ ਕਿ ਇਹ ਸਭ ਸਰਦੀਆਂ ਵਿੱਚ ਨਾ ਵਾਪਰੇ।
19
ਭਲਾ ਕਿਉਂ? ਓਨ੍ਹੀ ਦਿਨੀ, ਜਿਹਡ਼ੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।
20
ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
21
ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।
22
ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
23
ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।
24
“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
25
ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’ਯਸਾਯਾਹ 13:10; 34:4
26
“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ।
27
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
28
“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪਤ੍ਤੇ ਉਗ੍ਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
29
ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇਡ਼ੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।
30
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀਢ਼ੀ ਦੇ ਜਿਉਂਦੇ ਜੀ ਵਾਪਰਨਗੀਆਂ।
31
ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।
32
“ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।
33
ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘਡ਼ੀ ਕਿਸ ਵੇਲੇ ਆ ਜਾਵੇ।
34
ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
35
ਇਸ ਲਈ ਤੁਸੀਂ ਹਮੇਸ਼ਾ ਤਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁਡ਼ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅਧੀ ਰਾਤ ਵੇਲੇ ਜਾਂ ਬਹੁਤ ਹੀ ਤਡ਼ਕੇ ਜਾਂ ਸੂਰਜ ਚਢ਼ਨ ਤੋਂ ਬਾਦ ਆਵੇਗਾ।
36
ਉਹ ਝੱਟ ਹੀ ਵਾਪਸ ਆ ਸਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁਤ੍ਤੇ ਨਾ ਹੋਵੋ।
37
ਮੈਂ ਇਹ ਤੁਹਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ਜਾਗਦੇ ਰਹੋ।”
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 14 →
All chapters:
1
2
3
4
5
6
7
8
9
10
11
12
13
14
15
16