bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
Mark 6
Mark 6
Punjabi ERV
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 7 →
1
ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸਦੇ ਚੇਲੇ ਉਸਦੇ ਨਾਲ ਸਨ।
2
ਉਸਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿਥੋਂ ਸਿਖਿਆ ਅਤੇ ਉਸਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿਥੋਂ ਹਾਸਿਲ ਕੀਤੀ ਹੈ?
3
ਉਹ ਤਾਂ ਕੇਵਲ ਤਰਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇਥੇ ਸਾਡੇ ਵਿਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸਨੂੰ ਸਵੀਕਾਰ ਨਾ ਕੀਤਾ।
4
ਯਿਸੂ ਨੇ ਲੋਕਾਂ ਨੂੰ ਆਖਿਆ, “ਹੋਰ ਲੋਕ ਨਬੀ ਦਾ ਆਦਰ ਕਰਦੇ ਹਨ। ਪਰ ਉਸਦੇ ਆਪਣੇ ਸ਼ਹਿਰ ਦੇ ਲੋਕ ਅਤੇ ਉਸੇਦੇ ਆਪਣੇ ਰਿਸ਼ਤੇਦਾਰ ਅਤੇ ਆਪਣ ਪਰਿਵਾਰ ਉਸਦਾ ਆਦਰ ਨਹੀਂ ਕਰੇਗਾ।”
5
ਯਿਸੂ ਉਥੇ ਕੋਈ ਕਰਿਸ਼ਮਾ ਨਾ ਕਰ ਸਕਿਆ ਉਸਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ।
6
ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।
7
ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕਢਣ ਦੀ ਸ਼ਕਤੀ ਵੀ ਦਿੱਤੀ।
8
ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈਕੇ ਜਾਣਾ।
9
ਜੁੱਤੀ ਪਾਓ ਅਤੇ ਜਿਹਡ਼ੇ ਕੱਪਡ਼ੇ ਤੁਸੀਂ ਪਾਉਂਦੇ ਹੋ ਸਿਰਫ਼ ਉਹੀ ਲਓ।
10
ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾ ਚਿਰ ਉਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ।
11
ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਨ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂਡ਼ ਝਾਡ਼ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।”
12
ਤਾਂ ਚੇਲੇ ਉਥੋਂ ਫ਼ਿਰ ਹੋਰ ਜਗ੍ਹਾ ਵੱਲ ਨੂੰ ਚਲੇ ਗਏ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਮਾਰਗ ਬਦਲਣ ਦੇ ਉਪਦੇਸ਼ ਦਿੱਤੇ।
13
ਅਤੇ ਉਨ੍ਹਾਂ ਨੇ ਲੋਕਾਂ ਵਿੱਚੋਂ ਕਾਫ਼ੀ ਸਾਰੇ ਭੂਤਾਂ ਨੂੰ ਕਢਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਨੂੰ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਕੇ ਚੰਗਾ ਕੀਤਾ।
14
ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸਕਦਾ ਹੈ।”
15
ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”
16
ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵਢਿਆ ਸੀ ਹੁਣ ਫ਼ੇਰ ਜੀ ਉਠਿਆ ਹੈ।”
17
ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।
18
ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”
19
ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵਸ੍ਸ ਨਹੀਂ ਸੀ ਚੱਲਦਾ।
20
ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰਖ ਸੀ, ਇਸ ਲਈ ਉਸਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬਡ਼ੇ ਅਨੰਦ ਨਾਲ ਸੁਣਦਾ ਸੀ। ਪਰ ਉਸਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।
21
ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।
22
ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨਚ੍ਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁਡ਼ੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”
23
ਉਸਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅਧਾ ਰਾਜ ਹੀ ਕਿਉਂ ਨਾ ਹੋਵੇ।”
24
ਤਾਂ ਕੁਡ਼ੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
25
ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
26
ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸਨੇ ਸੌਂਹ ਖਾਕੇ ਉਸ ਕੁਡ਼ੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸਨੂੰ ਇਨਕਾਰ ਨਹੀਂ ਸੀ ਕਰ ਸਕਦਾ।
27
ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇਕੇ ਭੇਜਿਆ ਕਿ ਉਹ ਯੂਹੰਨਾ ਦਾ ਸਿਰ ਲੈਕੇ ਆਵੇ ਤਾਂ ਸਿਪਾਹੀ ਕੈਦਖਾਨੇ ਨੂੰ ਗਿਆ ਅਤੇ ਯੂਹੰਨਾ ਦਾ ਸਿਰ ਵਢ ਦਿੱਤਾ।
28
ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸਨੇ ਕੁਡ਼ੀ ਅੱਗੇ ਪੇਸ਼ ਕੀਤਾ ਅਤੇ ਉਸ ਕੁਡ਼ੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।
29
ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸ਼ਰੀਰ ਲੈ ਜਾਕੇ ਕਬਰ ਵਿੱਚ ਰਖ ਦਿੱਤਾ।
30
ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।
31
ਬ੍ਬਹੁਤ ਸਾਰੇ ਲੋਕ ਉਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇਕੱਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋਡ਼ੇ ਸਮੇਂ ਲਈ ਅਰਾਮ ਕਰ ਸਕੀਏ।”
32
ਤਾਂ ਯਿਸੂ ਅਤੇ ਉਸਦੇ ਚੇਲੇ ਇਕੱਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ।
33
ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉਥੇ ਪਹੁੰਚੇ ਜਿਥੇ ਯਿਸੂ ਆਪਣੇ ਚੇਲਿਆਂ ਨਾਲ ਬੇਡ਼ੀ ਵਿੱਚ ਗਿਆ ਸੀ। ਸਗੋਂ ਲੋਕ ਉਸਦੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਉਥੇ ਮੌਜੂਦ ਸਨ।
34
ਜਦੋਂ ਯਿਸੂ ਉਥੇ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜਡ਼ੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
35
ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾਡ਼ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।
36
ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸਕਣ।”
37
ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸਕੀਏ।”
38
ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ।”
39
ਤਾਂ ਯਿਸੂ ਨੇ ਚੇਲਿਆਂ ਨੂੰ ਕਿਹਾ, “ਉਨ੍ਹਾਂ ਨੂੰ ਆਖੋ ਕਿ ਸਭ ਕੁੰਡਲੀਆਂ ਬਣਾਕੇ ਹਰੀ ਘਾਹ ਉੱਤੇ ਬੈਠ ਜਾਣ।”
40
ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।
41
ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀਆਂ ਤੋਡ਼ੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
42
ਸਭ ਲੋਕਾਂ ਨੇ ਆਪਣੀ ਭੁਖ ਮੁਤਾਬਕ ਖਾਧਾ।
43
ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮਛੀਆਂ ਦੇ ਟੁਕਡ਼ਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
44
ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।
45
ਫ਼ਿਰ ਉਸਨੇ ਆਪਣੇ ਚੇਲਿਆਂ ਨੂੰ ਬੇਡ਼ੀ ਵਿੱਚ ਚਢ਼ਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉਥੇ ਹੀ ਰਹਿ ਪਿਆ। ਯਿਸੂ ਆਪ ਉਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸਨੂੰ ਆਉਣ ਵਿੱਚ ਦੇਰੀ ਹੋ ਸਕਦੀ ਹੈ। ਅਤੇ ਉਸਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁਡ਼ ਜਾਣ ਲਈ ਕਿਹਾ।
46
ਜਦੋਂ ਉਸਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾਡ਼ੀ ਉੱਤੇ ਪ੍ਰਾਰਥਨਾ ਲਈ ਚਲਾ ਗਿਆ।
47
ਆਥਣ ਤੱਕ, ਬੇਡ਼ੀ ਝੀਲ ਦੇ ਵਿਚਕਾਰ ਸੀ ਪਰ ਇਕੱਲਾ ਯਿਸੂ ਹਾਲੇ ਵੀ ਕੰਢੇ ਉੱਤੇ ਖਢ਼ਾ ਸੀ।
48
ਉਸਨੇ ਵੇਖਿਆ ਕਿ ਦੂਰ ਬੇਡ਼ੀ ਅਜੇ ਝੀਲ ਵਿਚਕਾਰ ਹੈ ਅਤੇ ਚਪ੍ਪੂ ਚਲਾਉਣ ਲਈ ਚੇਲੇ ਬਡ਼ਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇਡ਼ੀ ਵੱਲ ਆਇਆ, ਅਤੇ ਉਹ ਬੇਡ਼ੀ ਤੋਂ ਥੋਡ਼ਾ ਅਗਾਂਹ ਤੁਰਿਆ।
49
ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।
50
ਸਾਰੇ ਚੇਲੇ ਉਸਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”
51
ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇਡ਼ੀ ਵਿੱਚ ਚਢ਼ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।
52
ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸਕੇ ਕਿਉਂਕਿ ਉਹ ਪੱਥਰ ਦਿਲ ਸਨ।
53
ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉਥੇ ਜਾਕੇ ਬੇਡ਼ੀ ਨੂੰ ਬੰਨ੍ਹ ਦਿੱਤਾ।
54
ਜਦੋਂ ਉਹ ਬੇਡ਼ੀ ਤੋਂ ਬਾਹਰ ਨਿਕਲੇ ਤਾਂ ਲੋਕਾਂ ਨੇ ਯਿਸੂ ਨੂੰ ਵੇਖਿਆ। ਉਹ ਜਾਣਦੇ ਸਨ ਕਿ ਇਹ ਕੌਣ ਹੈ।
55
ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌਡ਼ੇ, ਇਹ ਦੱਸਣ ਲਈ ਕਿ ਯਿਸੂ ਉਥੇ ਸੀ। ਜੋਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।
56
ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁਡ਼ਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸਨੂੰ ਛੋਹਿਆ ਚੰਗੇ ਹੋ ਗਏ।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 7 →
All chapters:
1
2
3
4
5
6
7
8
9
10
11
12
13
14
15
16