bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
Matthew 11
Matthew 11
Punjabi ERV
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 12 →
1
ਆਪਣੇ ਬਾਰ੍ਹਾਂ ਚੇਲਿਆਂ ਨੂੰ ਹਿਦਾਇਤਾਂ ਦੇਣ ਤੋਂ ਬਾਅਦ, ਯਿਸੂ ਨੇ ਉਹ ਥਾਂ ਛੱਡ ਦਿੱਤੀ ਅਤੇ ਗਲੀਲੀ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਲਈ ਚਲਿਆ ਗਿਆ।
2
ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।
3
ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”
4
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ,
5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗਡ਼ੇ ਤੁਰਦੇ ਹਨ, ਕੋਢ਼ੀ ਸ਼ੁਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
6
ਜਿਹਡ਼ਾ ਵਿਅਕਤੀ ਮੈਨੂੰ ਕਬੂਲਦਾ ਹੈ ਉਹ ਧੰਨ ਹੈ।”
7
ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾਡ਼ ਵਿੱਚ ਕੀ ਵੇਖਣ ਨਿਕਲੇ ਸੀ?” ਇੱਕ ਕਾਨੇ ਨੂੰ ਜਿਹਡ਼ਾ ਹਵਾ ਨਾਲ ਹਿੱਲਦਾ ਹੈ? ਨਹੀਂ!
8
ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹਡ਼ੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ।
9
ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵਧੇਰੇ ਹੈ।
10
ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹਡ਼ਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’ਮਲਾਕੀ 3:1
11
ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹਡ਼ੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਨਿਗੂਣਾ ਹੈ ਉਹ ਯੂਹਾਂਨਾ ਤੋਂ ਵੱਡਾ ਹੈ।
12
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹਡ਼ੇ ਬਲ ਦਾ ਉਪਯੋਗ ਕਰਦੇ ਹਨ ਇਸਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
13
ਕਿਉਂ ਜੁ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ।
14
ਜੇਕਰ ਤਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।
15
ਜੇਕਰ ਤੁਸੀਂ ਮੈਨੂੰ ਸੁਣ ਸਕਦੇ ਹੋ, ਤਾਂ ਸੁਣੋ।
16
“ਮੈਂ ਇਸ ਪੀਢ਼ੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬਚਿਆਂ ਵਰਗੇ ਹਨ ਜੋ ਕਿ ਬਚਿਆਂ ਦਾ ਇੱਕ ਧਡ਼ਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧਡ਼ੇ ਨੂੰ ਆਵਾਜ਼ ਮਾਰਕੇ ਆਖਦੇ ਹਨ,
17
‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ‘ਅਸੀਂ ਉਦਾਸ ਗੀਤ ਗਾਇਆ ਪਰ ਤੁਸੀਂ ਨਾ ਪਿਟਿਆ।’
18
ਮ੍ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸਦੇ ਅੰਦਰ ਭੂਤ ਹੈ।’
19
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
20
ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।
21
ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।
22
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁਛਣ ਜੋਗ ਹੋਵੇਗਾ।
23
ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁਟਿਆ ਜਾਵੇਗਾ, ਕਿਉਂਕਿ ਜਿਹਡ਼ੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜੰਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
24
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾਡ਼ਾ ਹੋਵੇਗਾ।”
25
ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
26
ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ।
27
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
28
“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।
29
ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮੇ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
30
ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 12 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28