bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
Matthew 20
Matthew 20
Punjabi ERV
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 21 →
1
“ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤਡ਼ਕੇ ਹੀ ਘਰੋਂ ਨਿਕ੍ਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
2
ਉਸਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾਡ਼ੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।
3
ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉਥੇ ਖਡ਼ੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।
4
ਤਾਂ ਉਸਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’
5
ਅਤੇ ਉਹ ਲੋਕ ਵੀ ਉਸਦੇ ਖੇਤ ਵਿੱਚ ਕੰਮ ਕਰਨ ਲਈ ਚਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸਨੇ ਕੁਝ ਕਾਮਿਆਂ ਨੂੰ ਉਸਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।
6
ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖਡ਼ੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇਥੇ ਸਾਰਾ ਦਿਨ ਕੁਝ ਕੀਤੇ ਬਿਨਾ ਖਢ਼ੇ ਰਹਿੰਦੇ ਹੋ?’
7
“ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸਕਦੇ ਹੋ।”‘
8
“ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿਛਲਿਆਂ ਤੋਂ ਲੈਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।
9
“ਜਿਹਡ਼ੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।
10
ਫ਼ਿਰ ਜਿਹਡ਼ੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।
11
ਪਰ ਉਹ ਇਹ ਸਿੱਕਾ ਲੈਕੇ ਘਰ ਦੇ ਮਾਲਕ ਉੱਤੇ ਕੁਢ਼ਨ੍ਨ ਲੱਗੇ।
12
ਅਤੇ ਬੋਲੇ, ‘ਜਿਹਡ਼ੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁਪ੍ਪੇ ਸਖਤ ਮਿਹਨਤ ਕੀਤੀ।’
13
“ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?’
14
ਤੂੰ ਆਪਣੀ ਮਜੂਰੀ ਲੈ ਤੇ ਚਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।
15
ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।
16
“ਇਸੇ ਤਰ੍ਹਾਂ ਜਿਹਡ਼ੇ ਲੋਕਾਂ ਦਾ ਹੁਣ ਪਿਛਲਾ ਦਰਜਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਿਛਲਾ ਹੋਵੇਗਾ।”
17
ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸਦੇ ਬਾਰ੍ਹਾਂ ਚੇਲੇ ਵੀ ਉਸਦੇ ਨਾਲ ਸਨ। ਰਾਹ ਵਿੱਚ ਉਸਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇਕਾਂਤ ਵਿੱਚ ਆਖਿਆ।
18
“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ਡ਼ਾ ਦਿੱਤਾ ਜਾਵੇਗਾ ਅਤੇ ਉਹ ਉਸਨੂੰ ਮੌਤ ਦੇ ਦੇਣਗੇ।
19
ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋਡ਼ਿਆਂ ਨਾਲ ਕੁਟ੍ਟਣਗੇ ਅਤੇ ਸਲੀਬ ਤੇ ਚਢ਼ਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਉਸਨੂੰ ਫ਼ਿਰ ਜੀਵਨ ਵੱਲ ਉਭਾਰਿਆ ਜਾਵੇਗਾ।”
20
ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ।
21
ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
22
ਯਿਸੂ ਨੇ ਉਸਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ? ਕੀ ਤੁਸੀਂ ਉਹ ਕਸ਼ਟ ਝੱਲ ਸਕਦੇ ਹੋਂ ਜਿਹਡ਼ੇ ਮੈਂ ਝੱਲਣੇ ਹਨ। ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸਕਦੇ ਹਾਂ!”
23
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
24
ਜਦੋਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਉਨ੍ਹਾਂ ਦੋਹਾਂ ਭਰਾਵਾਂ ਤੇ ਖਿਝ ਗਏ।
25
ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।
26
ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।
27
ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।
28
ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਾਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
29
ਜਦੋਂ ਉਹ ਅਤੇ ਉਸਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀਡ਼ ਨੇ ਯਿਸੂ ਦਾ ਪਿਛਾ ਕੀਤਾ।
30
ਦੋ ਅੰਨ੍ਹੇ ਮਨੁੱਖ ਸਡ਼ਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉਤ੍ਤ ਦਯਾ ਕਰ।”
31
ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
32
ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?”
33
ਤਦ ਉਨ੍ਹਾਂ ਦੋਹਾਂ ਨੇ ਕਿਹਾ, “ਪ੍ਰਭੂ ਜੀ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਅਖਾਂ ਖੁਲ੍ਹ ਜਾਣ ਜੋ ਅਸੀਂ ਵੇਖ ਸਕੀਏ।”
34
ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 21 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
Recommended Reading
Commentary
Matthew Commentaries
→
Devotional
Matthew Devotional Guide
→
Get This Bible
Punjabi ERV Study Bible
→