bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
Revelation 17
Revelation 17
Punjabi ERV
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 18 →
1
ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, "ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹਡ਼ੀ ਪ੍ਰਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹਡ਼ੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।
2
ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ। ਧਰਤੀ ਦੇ ਲੋਕ ਉਸਦੇ ਜਿਨਸੀ ਪਾਪ ਦੀ ਮੈ ਨਾਲ ਸ਼ਰਾਬੀ ਹੋ ਗਏ।
3
ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
4
ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪਡ਼ੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇਉਸਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ।
5
ਉਸਦੇ ਮਥ੍ਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ;
6
ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਅਸਥਾ ਪ੍ਰਗਟ ਕੀਤੀ ਸੀ। ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ।
7
ਫ਼ੇਰ ਦੂਤ ਨੇ ਮੈਨੂੰ ਆਖਿਆ, "ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦਸ ਸਿੰਗ ਹਨ।
8
ਜਿਹਡ਼ਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ।
9
"ਇਸ ਨੂੰ ਸਮਝਣ ਲਈ ਤੁਹਾਨੂੰ ਬੁਧ੍ਧੀਮਾਨ ਦਿਮਾਗ ਦੀ ਲੋਡ਼ ਹੈ। ਜਾਨਵਰ ਦੇ ਸੱਤ ਸਿੰਗ, ਉਹ ਸੱਤ ਪਹਾਡ਼ੀਆਂ ਹਨ ਜਿਥੇ ਔਰਤ ਬੈਠੀ ਹੈ। ਉਹ ਸੱਤ ਰਾਜੇ ਵੀ ਹਨ।
10
ਰਾਜਿਆਂ ਵਿੱਚੋਂ ਪੰਜ ਪਹਿਲਾਂ ਹੀ ਮਰ ਚੁੱਕੇ ਹਨ। ਉਨ੍ਹਾਂ ਰਾਜਿਆਂ ਵਿੱਚੋਂ ਇਕ ਰਾਜਾ ਹਾਲੇ ਵੀ ਜਿਉਂਦਾ ਹੈ। ਅਤੇ ਆਖਰੀ ਰਾਜਾ ਆ ਰਿਹਾ ਹੈ। ਜਦੋਂ ਉਹ ਆਵੇਗਾ ਤਾਂ ਸਿਰਫ਼ ਥੋਡ਼ੇ ਸਮੇਂ ਲਈ ਹੀ ਰਹੇਗਾ।
11
ਉਹ ਜਾਨਵਰ ਜਿਹਡ਼ਾ ਪਹਿਲਾਂ ਜੀਵਿਤ ਸੀ ਤੇ ਹੁਣ ਜੀਵਿਤ ਨਹੀਂ ਹੈ, ਉਹ ਹੁਣ ਅਠ੍ਠਵਾਂ ਰਾਜਾ ਹੈ। ਇਹ ਅਠ੍ਠਵਾਂ ਰਾਜਾ ਵੀ ਪਹਿਲੇ ਸੱਤਾਂ ਰਾਜਿਆਂ ਨਾਲ ਦਾ ਹੈ। ਅਤੇ ਉਹ ਵੀ ਜਾਕੇ ਤਬਾਹ ਹੋ ਜਾਵੇਗਾ।
12
"ਦਸ ਸਿੰਗ ਜਿਹਡ਼ੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ।
13
ਇਨ੍ਹਾਂ ਦਸਾਂ ਰਾਜਿਆਂ ਦਾ ਇੱਕ ਹੀ ਉਦੇਸ਼ ਹੈ। ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਆਪਣਾ ਅਧਿਕਾਰ ਜਾਨਵਰਾਂ ਨੂੰ ਦੇਣ ਦਾ ਆਦੇਸ਼ ਹੈ।
14
ਉਹ ਲੇਲੇ ਦੇ ਖਿਲਾਫ਼ ਜੰਗ ਛੇਡ਼ਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।"
15
ਫ਼ੇਰ ਦੂਤ ਨੇ ਮੈਨੂੰ ਆਖਿਆ, "ਇਹ ਪਾਣੀ ਤੁਸੀਂ ਦੇਖਿਆ ਜਿਥ੍ਥੇ ਵੇਸ਼ਵਾ ਬੈਠਦੀ ਹੈ, ਵਿਭਿੰਨ ਤਰ੍ਹਾਂ ਦੇ ਲੋਕਾਂ ਦੀ ਭੀਡ਼ ਜਾਤੀਆਂ, ਕੌਮਾਂ ਅਤੇ ਭਾਸ਼ਾਵਾਂ ਦੇ ਪ੍ਰਤੀਕ ਹਨ।
16
ਜਾਨਵਰ ਅਤੇ ਉਹ ਦਸ ਸੰਗ ਜਿਹਡ਼ੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸਦੇ ਸ਼ਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸਦੇ ਸ਼ਰੀਰ ਨੂੰ ਸਾਡ਼ ਦੇਣਗੇ।
17
ਨੇ ਇਨ੍ਹਾਂ ਦਸ ਸਿੰਗਾਂ ਨੂੰ ਆਪਣਾ ਉਦੇਸ਼ ਪੂਰਨ ਕਰਨ ਲਈ ਬਣਾਇਆ। ਉਹ ਉਦੋਂ ਤੱਕ ਜਾਨਵਰ ਨੂੰ ਹਕੂਮਤ ਕਰਨ ਲਈ ਆਪਣੀ ਸ਼ਕਤੀ ਦੇਣ ਲਈ ਸਹਿਮਤ ਹੋਣਗੇ ਜਿੰਨਾ ਚਿਰ ਜੋ ਪ੍ਰਭੂ ਨੇ ਆਖਿਆ ਹੈ ਪੂਰਨ ਨਹੀਂ ਹੋ ਜਾਂਦਾ।
18
ਉਹ ਔਰਤ ਜਿਹਾਡ਼ੀ ਤੁਸੀਂ ਦੇਖੀ ਇੱਕ ਮਹਾ ਨਗਰ ਹੈ ਜਿਹਡ਼ਾ ਧਰਤੀ ਦੇ ਰਾਜਿਆਂ ਉੱਤੇ ਹਕੂਮਤ ਕਰਦਾ ਹੈ।"
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 18 →
All chapters:
1
2
3
4
5
6
7
8
9
10
11
12
13
14
15
16
17
18
19
20
21
22