bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
Revelation 3
Revelation 3
Punjabi ERV
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 4 →
1
"ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ।
2
ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ।
3
ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸਨੂੰ ਯਾਦ ਰਖੋ। ਇਸਨੂੰ ਚਿੰਬਡ਼ੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਆ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚਲੇਗਾ।
4
ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪਡ਼ਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿਟ੍ਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ।
5
ਹਰ ਉਹ ਵਿਅਕਤੀ ਜਿਹਡ਼ਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿਟ੍ਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕਢਾਂਗਾ। ਮੈਂ ਆਪਣੇ ਪਿਤਾ ਅਤੇ ਉਸਦੇ ਦੂਤਾਂ ਦੇ ਸਨਮੁਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
6
ਹਰ ਵਿਅਕਤੀ ਜੋ ਸੁਣਦਾ ਹੈ ਉਸਨੂੰ ਉਹ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ।
7
"ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸਨੂੰ ਖੋਲ੍ਹ ਨਹੀਂ ਸਕਦਾ।
8
ਮੈਂ ਜਾਣਦਾ ਹਾਂ ਤੁਸੀਂ ਕਿਹਡ਼ੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਮ੍ਹਣੇ ਇੱਕ ਖੁਲ੍ਹਾ ਦਰਵਾਜ਼ਾ ਰਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।
9
"ਸੁਣੋ। ਇਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਮ੍ਹਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।
10
ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹਡ਼ਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।
11
"ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ਡ਼ੀ ਰਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸਕੇਗਾ।
12
ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।
13
ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸਦਾ ਹੈ।
14
"ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਹਡ਼ਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
15
ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।
16
ਪਰ ਤੁਸੀਂ ਸਿਰਫ਼ ਕੋਸੇ ਹੋ- ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁਕ੍ਕਣ ਲਈ ਤਿਆਰ ਹਾਂ।
17
"ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋਡ਼ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
18
"ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁਚ ਅਮੀਰ ਹੋ ਸਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪਡ਼ੇ ਖਰੀਦੋ ਜਿਹਡ਼ੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢਕ ਸਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁਚ ਦੇਖ ਸਕੋਂਗੇ।
19
"ਮੈਂ ਉਨ੍ਹਾਂ ਲੋਕਾਂ ਨੂੰ ਝਿਡ਼ਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
20
ਇਹ ਮੈਂ ਹਾਂ। ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।
21
"ਹਰ ਉਸ ਵਿਅਕਤੀ ਨੂੰ ਜਿਹਡ਼ਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸਦੇ ਤਖਤ ਤੇ ਬੈਠ ਗਿਆ।
22
ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।"
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 4 →
All chapters:
1
2
3
4
5
6
7
8
9
10
11
12
13
14
15
16
17
18
19
20
21
22