bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi ERV
/
Romans 13
Romans 13
Punjabi ERV
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 14 →
1
ਤੁਹਾਨੂੰ ਸਾਰਿਆਂ ਨੂੰ, ਉਚ੍ਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨਹਆਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹਡ਼ੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
2
ਇਸ ਲਈ ਇੱਕ ਵਿਅਕਤੀ ਜਿਹਡ਼ਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹਡ਼ੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।
3
ਜਿਹਡ਼ੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹਾਯ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।
4
ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।
5
ਇਸ ਲਈ ਤੁਹਾਨੂੰ ਉਚ੍ਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।
6
ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।
7
ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।
8
ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹਡ਼ਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।
9
ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਮਰਦਾ ਹੈਂ।”
10
ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।
11
ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਮ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਡੇ ਨਿਹਚਾ ਕਰਨ ਦੇ ਸਮੇਂ ਤੋਵੀ ਬਹੁਤ ਨੇਡ਼ੇ ਹੈ।
12
ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚਢ਼ਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।
13
ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਿਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸ਼ਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।
14
ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 14 →
All chapters:
1
2
3
4
5
6
7
8
9
10
11
12
13
14
15
16